ਜਲੰਧਰ ਜ਼ਿਮਨੀ ਚੋਣ: ਆਪ ਦੀ ਵੱਡੀ ਲੀਡ, ਵਰਕਰਾਂ ‘ਚ ਜਸ਼ਨ ਦਾ ਮਾਹੌਲ, ਕੇਜਰੀਵਾਲ ਨੂੰ ਮਿਲਣ ਪੁੱਜੇ CM ਮਾਨ

Prabhjot Kaur
2 Min Read

ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਬਰਕਰਾਰ ਹੈ। ਇਸ ਸਮੇਂ ਉਹ ਕਾਂਗਰਸ ਤੋਂ 50,000 ਤੋਂ ਵੱਧ ਵੋਟਾਂ ਨਾਲ ਅੱਗੇ ਹਨ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

ਕਾਂਗਰਸ ਪਿਛਲੀ 4 ਵਾਰ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਹੈ। ‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ‘ਚ ‘ਆਪ’ ਦੇ ਚੋਣ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਜਲੰਧਰ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਇਹ ਰੁਝਾਨ ਹੈ। ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਵਾਲਿਆਂ ਦਾ ਧੰਨਵਾਦ ਕਰਦੇ ਹਨ। ਬਾਕੀ ਕੰਮ ਉਹ ਨਤੀਜਾ ਆਉਣ ਤੋਂ ਬਾਅਦ ਕਰਨਗੇ।

 

ਇਸੇ ਦੌਰਾਨ ਖਬਰਾਂ ਇਹ ਵੀ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਏ ਹਨ। ਸ਼ਾਮ ਨੂੰ ਉਹ ਬਾਲੀਵੁੱਡ ਆਦਕਾਰਾ ਪਰਿਣੀਤੀ ਚੋਪੜਾ ਦੀ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment