ਲੁਧਿਆਣਾ  ਤੇ ਜਲੰਧਰ ਦੇ ‘ਆਪ’ ਉਮੀਦਵਾਰ ਦਾ ਅੱਜ ਹੋਵੇਗਾ ਐਲਾਨ; ਚਰਚਾ ‘ਚ ਇਹ ਨਾਮ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਅੱਜ ਲੁਧਿਆਣਾ ਅਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਗੇ। ਭਗਵੰਤ  ਮਾਨ ਨੇ 5 ਦਿਨ ਪਹਿਲਾਂ ਇਸ ਸਬੰਧੀ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਸੀ। ਇਸ ਵਿੱਚ ਲਿਖਿਆ  ਸੀ ਕਿ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਦੀਆਂ ਨਜ਼ਰਾਂ ਲੁਧਿਆਣਾ ਅਤੇ ਜਲੰਧਰ ਸੀਟ ਦੀ ਉਮੀਦਵਾਰੀ ‘ਤੇ ਟਿਕੀਆਂ ਹੋਈਆਂ ਹਨ। ਲੁਧਿਆਣਾ ਤੋਂ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਹਬਾਬ ਗਰੇਵਾਲ ਦੇ ਨਾਮ ਸਾਹਮਣੇ ਆ ਰਹੇ ਹਨ। ਟਿਕਟ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਪੱਪੀ ਦੇ ਵਰਕਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਵਧਾਈ ਦਿੰਦੇ ਰਹੇ।

ਲੁਧਿਆਣਾ ਵਿੱਚ ਪਿਛਲੇ ਦਿਨੀਂ ਚੌਧਰੀ ਮਦਨ ਲਾਲ ਬੱਗਾ ਅਤੇ ਗੁਰਪ੍ਰੀਤ ਗੋਗੀ ਦੇ ਨਾਮ ਚਰਚਾ ਵਿੱਚ ਰਹੇ ਹਨ। ਇਸ ਵਾਰ ਪਾਰਟੀ ਦੇ ਸੰਭਾਵੀ ਦਾਅਵੇਦਾਰਾਂ ਵਿੱਚ ਜੱਸੀ ਖੰਗੂੜਾ, ਅਹਿਬਾਬ ਗਰੇਵਾਲ, ਡਾ: ਐਮਐਸ ਕੰਗ, ਸ਼ਰਨਪਾਲ ਸਿੰਘ ਮੱਕੜ, ਅਮਨਦੀਪ ਸਿੰਘ ਮੋਹੀ, ਸੰਸਦ ਮੈਂਬਰ ਸੰਜੀਵ ਅਰੋੜਾ ਦੇ ਨਾਮ ਵੀ ਚਰਚਾ ਵਿੱਚ ਰਹੇ ਹਨ।

ਪਾਰਟੀ ਦੇ ਅੰਦਰੂਨੀ ਦਾਅਵੇਦਾਰਾਂ ਬਾਰੇ ਹੀ ਨਹੀਂ ਸਗੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਉਮੀਦਵਾਰੀ ਨੂੰ ਲੈ ਕੇ ਵੀ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ।

ਦੂਜੇ ਪਾਸੇ ਅਸ਼ੋਕ ਪਰਾਸ਼ਰ ਪੱਪੀ ਦੇ ਸਮਰਥਕਾਂ ਨੇ ਐਲਾਨ ਤੋਂ ਪਹਿਲਾਂ ਹੀ ਪੱਪੀ ਦੀ ਉਮੀਦਵਾਰੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵਧਾਈ ਸੰਦੇਸ਼ ਪੋਸਟ ਕਰਨੇ ਸ਼ੁਰੂ ਕਰ ਦਿੱਤੇ ਹਨ। ਉਧਰ, ਜਦੋਂ ਅਸ਼ੋਕ ਪਰਾਸ਼ਰ ਪੱਪੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਟਿਕਟ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਅੱਗੇ ਕੋਈ ਦਾਅਵਾ ਪੇਸ਼ ਨਹੀਂ ਕੀਤਾ। ਜੇਕਰ ਪਾਰਟੀ ਮੈਨੂੰ ਕੋਈ ਜ਼ਿੰਮੇਵਾਰੀ ਜਾਂ ਸਨਮਾਨ ਦਿੰਦੀ ਹੈ ਤਾਂ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment