ਚੰਡੀਗੜ੍ਹ: ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵਲੋਂ ਨੇ ਦੱਸਿਆ ਕਿ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਭਲਕੇ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਦੱਸਿਆ ਕਿ ਕੱਲ੍ਹ ਮੁਹਾਲੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕਰਨਗੇ। ਇਸ ਲਈ ਕੇਜਰੀਵਾਲ ਬਕਾਇਦਾ ਮੋਹਾਲੀ ਵਿਚ ਕੱਲ੍ਹ 12 ਵਜੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।
ਦੱਸਣਯੋਗ ਹੈ ਕਿ ‘ਆਪ’ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ‘ਤੇ ਸੁਝਾਅ ਲੈਣ ਲਈ ਫੋਨ ਨੰਬਰ ਲਾਂਚ ਕੀਤਾ ਸੀ। ਇਹ ਨੰਬਰ 70748 70748 ਹੈ। ਇਸ ਨੰਬਰ ਜਿਸ ‘ਤੇ ਕਾਲ ਕਰਨ ਤੋਂ ਬਾਅਦ ਪੁੱਛਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਪਾਰਟੀ ਨੇ ਕਿਹਾ ਸੀ ਕਿ ਪੂਰਾ ਡਾਟਾ ਇਕੱਠਾ ਹੋਣ ਤੋਂ ਬਾਅਦ ਹੀ ਪਾਰਟੀ ਮੁੱਖ ਮੰਤਰੀ ਦੇ ਨਾਮ ’ਤੇ ਫ਼ੈਸਲਾ ਕਰੇਗੀ।