ਮਹਿੰਗੀ ਬਿਜਲੀ ਨੂੰ ਲੈ ਕੇ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ‘ਤੇ ਮੰਗ ਪੱਤਰ ਸੌਂਪੇਗੀ ‘ਆਪ’

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਅੰਦਰ ਬਿਜਲੀ ਦਰਾਂ ‘ਚ ਵਾਰ-ਵਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੀਆਂ ਜ਼ਿਲ੍ਹਾ ਇਕਾਈਆਂ 31 ਦਸੰਬਰ  2019 ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪ ਰਹੀਆਂ ਹਨ, ਤਾਂ ਕਿ ਪੰਜਾਬ ਸਰਕਾਰ ਵਧਾਈਆਂ ਬਿਜਲੀ ਦਰਾਂ ਵਾਪਸ ਲੈਣ ਅਤੇ ਪਿਛਲੀ ਬਾਦਲ ਸਰਕਾਰ ਦੀ ਮਿਲੀਭੁਗਤ ਨਾਲ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਾਰੂ ਅਤੇ ਇਕਪਾਸੜ ਬਿਜਲੀ ਖ਼ਰੀਦ ਇਕਰਾਰਨਾਮੇ (ਐਮ.ਓ.ਯੂਜ) ਰੱਦ ਕਰਨ ਲਈ ਮਜਬੂਰ ਹੋ ਜਾਵੇ।

‘ਆਪ’ ਹੈੱਡਕੁਆਟਰ ਵੱਲੋਂ ਇਹ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਘਾਤਕ ਸਮਝੌਤੇ ਰੱਦ ਕਰਕੇ ਨਵੇਂ ਸਿਰੇ ਤੋਂ ਵਾਜਬ ਦਰਾਂ ‘ਤੇ ਸਮਝੌਤੇ ਨਹੀਂ ਕਰਦੀ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਥਾਂ ‘ਤੇ ਪੂਰੀ ਸਮਰੱਥਾ ਮੁਤਾਬਿਕ ਨਹੀਂ ਚਲਾਉਂਦੀ ਉਦੋਂ ਤੱਕ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਦੀ ਲੁੱਟ ਵਧਦੀ ਹੀ ਜਾਵੇਗੀ।
‘ਆਪ’ ਲੀਡਰਸ਼ਿਪ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅੰਦਰ ਸਸਤੀ ਬਿਜਲੀ ਲਈ ਕੇਜਰੀਵਾਲ ਮਾਡਲ ਲਾਗੂ ਕਰਵਾਉਣ ਲਈ ਆਮ ਲੋਕਾਂ ਦੀ ਸ਼ਮੂਲੀਅਤ ਨਾਲ ਜਾਰੀ ਬਿਜਲੀ ਮੋਰਚੇ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ 5 ਸਾਲਾਂ ਦੇ ਕਾਰਜਕਾਲ ਦੌਰਾਨ ਬਿਜਲੀ ਸਸਤੀ ਕੀਤੀ ਹੈ ਜਦਕਿ ਕੈਪਟਨ ਸਰਕਾਰ ਨੇ ਆਪਣੇ ਵਾਅਦੇ ਦੇ ਉਲਟ ਇਨ੍ਹਾਂ 3 ਸਾਲਾਂ ‘ਚ ਕਰੀਬ ਇੱਕ ਦਰਜਨ ਵਾਰ ਬਿਜਲੀ ਦਰਾਂ ਵਧਾ ਚੁੱਕੀ ਹੈ। ਜੋ ਬਰਦਾਸ਼ਤ ਤੋਂ ਬਾਹਰ ਦੀ ਗੱਲ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਇੱਕ ਯੋਜਨਾਬੱਧ ਤਰੀਕੇ ਨਾਲ ਨਾ ਕੇਵਲ ਪਿੰਡ-ਪਿੰਡ ਬਲਕਿ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।

Share this Article
Leave a comment