ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਪੰਜਾਬ ਆਉਣਗੇ। ਇਸ ਦੌਰਾਨ ਕੇਜਰੀਵਾਲ ਪਠਾਨਕੋਟ ਦਾ ਦੌਰਾ ਕਰਨਗੇ। ਪਠਾਨਕੋਟ ‘ਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਤਿਰੰਗਾ ਯਾਤਰਾ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਮੁਤਾਬਕ ਇਸ ਮੌਕੇ ਕੇਜਰੀਵਾਲ ਤਿਰੰਗਾ ਯਾਤਰਾ ‘ਚ ਵੱਡਾ ਐਲਾਨ ਕਰਨ ਸਕਦੇ ਹਨ।
ਦਿੱਲੀ ਦੀ ਲੀਡਰਸ਼ਿਪ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੀ ਹੈ। ਕੇਜਰੀਵਾਲ ਹੁਣ ਤੱਕ ਪੰਜਾਬ ‘ਚ ਕਈ ਵਾਰ ਆ ਚੁੱਕੇ ਹਨ। ਉੱਥੇ ਹੀ ਦੂਜੇ ਪਾਸੇ ਅੱਜ ਮਨੀਸ਼ ਸਿਸੋਦੀਆ ਇਸੇ ਤਹਿਤ ਫਿਰੋਜ਼ਪੁਰ ਪਹੁੰਚੇ ਹੋਏ ਹਨ।