ਭਾਰਤੀ ਕਿਸਾਨ ਯੂਨੀਅਨ ਦੇ ਟਰੈਕਟਰਾਂ ‘ਤੇ ਰੋਸ ਪ੍ਰਦਰਸ਼ਨ ‘ਚ ਹਿੱਸਾ ਲਵੇਗੀ ‘ਆਪ’- ਭਗਵੰਤ ਮਾਨ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੇ ਕਿਸਾਨ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਹਿਮਾਇਤ ਦਾ ਐਲਾਨ ਕੀਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 20 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਆਰਡੀਨੈਂਸਾਂ ਵਿਰੁੱਧ ਕੀਤਾ ਜਾ ਰਹੇ ਸੂਬਾ ਪੱਧਰੀ ਟਰੈਕਟਰ ਰੋਸ ਮਾਰਚ ਦਾ ਸਮਰਥਨ ਕਰਨ ਸਮੇਤ ਕੇਂਦਰ ਦੇ ਇਸ ਖੇਤੀ ਵਿਰੋਧੀ ਤਾਨਾਸ਼ਾਹੀ ਫ਼ੈਸਲੇ ਖ਼ਿਲਾਫ਼ ਡਟਣ ਵਾਲੇ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਸੰਗਠਨਾਂ ਨੂੰ ਪੂਰਨ ਹਿਮਾਇਤ ਦਾ ਭਰੋਸਾ ਦਿੱਤਾ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਇਨਾਂ ਖੇਤੀ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਹਰ ਪੱਧਰ ‘ਤੇ ਵਿਰੋਧ ਦਰਜ ਕਰਵਾਇਆ ਹੈ। ਉਨਾਂ ਦੱਸਿਆ ਕਿ ਟਰੈਕਟਰ ਅੰਦੋਲਨ ਬਾਰੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਉਨਾਂ (ਮਾਨ) ਨਾਲ ਗੱਲ ਕੀਤੀ ਸੀ, ਜਿਸ ਦੌਰਾਨ ਪਾਰਟੀ ਵੱਲੋਂ ਉਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਕਿਉਂਕਿ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਵਿਰੁੱਧ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਡਟਣਾ ਅਤੇ ਲੜਨਾ ਪਵੇਗਾ।

Share this Article
Leave a comment