ਅੱਜ AAP ਜਾਰੀ ਕਰੇਗੀ ਆਪਣਾ ਮੈਨੀਫੈਸਟੋ, ਕੇਜਰੀਵਾਲ ਕਰ ਸਕਦੇ ਨੇ ਵੱਡੇ ਐਲਾਨ

Global Team
3 Min Read

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਸੋਮਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ‘ਆਪ’ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।ਇਸ ਮੈਨੀਫੈਸਟੋ ਵਿੱਚ ਦਿੱਲੀ ਦੇ ਲੋਕਾਂ ਲਈ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸੇਵਾਵਾਂ ਵਿੱਚ ਸੁਧਾਰ ਵਰਗੇ ਅਹਿਮ ਮੁੱਦਿਆਂ ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਇਨ੍ਹਾਂ ਮੁੱਦਿਆਂ ‘ਤੇ ਜ਼ੋਰ ਦੇ ਕੇ ਆਮ ਆਦਮੀ ਪਾਰਟੀ ਦਿੱਲੀ ਦੇ ਵੋਟਰਾਂ ਨੂੰ ਲੁਭਾਉਣ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧੀ ਪਾਰਟੀ ਜਾਂ ਇਸ ਦੇ ਆਗੂਆਂ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ‘ਸੰਕਲਪ ਪੱਤਰ’ ਰਿਲੀਜ਼ ਕੀਤਾ। ਭਾਜਪਾ ਨੇ ਤਿੰਨ ਪੜਾਵਾਂ ਵਿੱਚ ਆਪਣਾ ਸੰਕਲਪ ਪੱਤਰ ਤਿਆਰ ਕੀਤਾ ਹੈ। ਜਿਸ ਵਿੱਚ ਦਿੱਲੀ ਵਾਸੀਆਂ ਨਾਲ ਕਈ ਵਾਅਦੇ ਕੀਤੇ ਗਏ ਹਨ। ਸੰਕਲਪ ਪੱਤਰ ਦਾ ਤੀਜਾ ਹਿੱਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਰੀ ਕੀਤਾ।

ਅਮਿਤ ਸ਼ਾਹ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਮੈਂ ਦਿੱਲੀ 2025 ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਅੰਤਿਮ ਹਿੱਸਾ ਜਾਰੀ ਕਰਨ ਲਈ ਤੁਹਾਡੇ ਸਾਰਿਆਂ ਸਾਹਮਣੇ ਪੇਸ਼ ਹੋਇਆ ਹਾਂ। ਜਿਵੇਂ ਕਿ ਭਾਜਪਾ ਦੀ ਰਵਾਇਤ ਹੈ, ਅਸੀਂ ਚੋਣਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਚੋਣਾਂ ਨੂੰ ਲੋਕ ਸੰਪਰਕ ਦਾ ਮਾਧਿਅਮ ਵੀ ਮੰਨਦੇ ਹਾਂ ਅਤੇ ਚੋਣਾਂ ਰਾਹੀਂ ਬਣੀਆਂ ਸਰਕਾਰਾਂ ਦੀ ਨੀਤੀ ਨਿਰਧਾਰਨ ਕਰਨ ਲਈ ਵੀ ਅਸੀਂ ਲੋਕਾਂ ਵਿੱਚ ਜਾ ਕੇ ਜਾਣਕਾਰੀ ਇਕੱਠੀ ਕਰਦੇ ਹਾਂ ਕਿ ਉਹ ਚੋਣਾਂ ਵਿੱਚ ਭਾਜਪਾ ਤੋਂ ਕੀ ਉਮੀਦ ਰੱਖਦੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਸਾਡੀ ਸਰਕਾਰ ਦਿੱਲੀ ‘ਚ ਸਟਰੀਟ ਵੈਂਡਰਾਂ ਨੂੰ ਵਿੱਤੀ ਮਦਦ ਦੇਵੇਗੀ। ਇਸ ਤੋਂ ਇਲਾਵਾ 1700 ਅਣ-ਅਧਿਕਾਰਤ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਉਸਾਰੀ ਅਤੇ ਵੇਚਣ ਦਾ ਅਧਿਕਾਰ ਵੀ ਦਿੱਤਾ ਜਾਵੇਗਾ।

ਯਮੁਨਾ ਰਿਵਰ ਫਰੰਟ ਦਾ ਵਿਕਾਸ ਕਰੇਗਾ।

ਦਿੱਲੀ ‘ਚ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਏਗਾ।

ਆਯੁਸ਼ਮਾਨ ਯੋਜਨਾ ਦਾ ਲਾਭ ਦੇਵੇਗੀ।

ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦੇਵਾਂਗੇ।

13 ਹਜ਼ਾਰ ਬੱਸਾਂ ਨੂੰ ਈ-ਬੱਸਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਦਿੱਲੀ ਦੀਆਂ ਸੀਲ ਕੀਤੀਆਂ ਦੁਕਾਨਾਂ ਛੇ ਮਹੀਨਿਆਂ ਦੇ ਅੰਦਰ ਮੁੜ ਖੋਲ੍ਹ ਦਿੱਤੀਆਂ ਜਾਣਗੀਆਂ।

ਦੁਕਾਨਾਂ ਨੂੰ ਖਾਲੀ ਕਰਵਾਉਣ ਦਾ ਕੰਮ ਕੀਤਾ ਜਾਵੇਗਾ।

ਗਿੱਗ ਵਰਕਰਾਂ ਲਈ 5 ਲੱਖ ਦਾ ਦੁਰਘਟਨਾ ਬੀਮਾ ਦਿੱਤਾ ਜਾਵੇਗਾ। ਉਨ੍ਹਾਂ ਦੇ ਬੱਚਿਆਂ ਨੂੰ ਵਜ਼ੀਫ਼ਾ ਦਿੱਤਾ ਜਾਵੇਗਾ।

ਵਰਕਰਾਂ ਨੂੰ ਟੂਲਕਿੱਟ ਲਈ 10,000 ਰੁਪਏ ਦੀ ਸਹਾਇਤਾ, ਰਜਿਸਟਰਡ ਕਾਮਿਆਂ ਨੂੰ ਕਰਜ਼ਾ ਅਤੇ ਦੁਰਘਟਨਾ ਬੀਮਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment