ਚੰਡੀਗੜ੍ਹ ‘ਚ ਆਪ ਦੀ ਕਿਸਾਨਾਂ ਕਾਰਨ ਹੋਈ ਜਿੱਤ: ਰਾਜੇਵਾਲ

TeamGlobalPunjab
1 Min Read

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਵਿੱਚ ਜਿੱਤ ਤਾਂ ਹੋ ਗਈ, ਉਹ ਇਸ ਦੇ ਮਾਰੇ ਫੁੱਲੇ ਨਹੀਂ ਸਮਾ ਰਹੇ। ਉਨ੍ਹਾਂ ਕਿਹਾ ਕਿ ਇਹ ਜਿੱਤ ਅਸਲ ਵਿੱਚ ਕਿਸਾਨਾਂ ਦੇ ਅੰਦੋਲਨ ਕਾਰਨ ਹੋਈ ਹੈ। ਦੇਸ਼ ਦੇ ਲੋਕ ਹੁਣ ਕਾਂਗਰਸ-ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ। ਰਾਜੇਵਾਲ ਦਾ ਇਹ ਇਸ ਲਈ ਕਿਹਾ ਕਿਉਂਕਿ ਕਿਸਾਨਾਂ ਅਤੇ ‘ਆਪ’ ਵਿਚਾਲੇ ਗਠਜੋੜ ਦੀ ਗੱਲ ਚੱਲ ਰਹੀ ਹੈ।

ਇਸ ਤੋਂ ਇਲਾਵਾ ਇਹ ਵੀ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਵੱਡਾ ਝਟਕਾ ਵੀ ਲੱਗਿਆ। ਚੰਡੀਗੜ੍ਹ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਢੁੱਡੀਕੇ ਅਤੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਅਸੀਂ ਚੋਣ ਨਹੀਂ ਲੜਾਂਗੇ, ਨਾ ਤਾਂ ਕੋਈ ਉਮੀਦਵਾਰ ਖੜ੍ਹਾ ਕਰੇਗਾ ਅਤੇ ਨਾ ਹੀ ਕਿਸਾਨਾਂ ਵੱਲੋਂ ਬਣਾਏ ਫਰੰਟ ਵਿੱਚ ਸ਼ਾਮਲ ਹੋਵੇਗਾ।

Share This Article
Leave a Comment