ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ। ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ।
ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਜਿੱਤ ਵੱਲ ਵਧ ਰਹੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ ਡੇਰਾ ਬਾਬਾ ਨਾਨਕ ਵਿੱਚ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਉਪ-ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਪੂਰੇ ਦੇਸ਼ ‘ਚ ਦਿਨ-ਬ-ਦਿਨ ਬੁਲੰਦੀਆਂ ‘ਤੇ ਪਹੁੰਚ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਿਨਾਂ ਭੇਦਭਾਵ ਅਤੇ ਇਮਾਨਦਾਰੀ ਨਾਲ ਦਿਨ ਰਾਤ ਕੰਮ ਕਰ ਰਹੇ ਹਾਂ। ਅਸੀਂ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ।
ਜ਼ਿਮਨੀ ਚੋਣਾਂ ‘ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। @ArvindKejriwal ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ…
— Bhagwant Mann (@BhagwantMann) November 23, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।