ਤਰਨਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਕੇ ਉਸ ਵੇਲੇ ਅੰਜਾਮ ਦਿੱਤਾ ਗਿਆ। ਜਦੋਂ ਸ੍ਰੀ ਗੋਇੰਦਵਾਲ ਸਾਹਿਬ ਨਜ਼ਦੀਕ ਰੇਲਵੇ ਫਾਟਕ ਬੰਦ ਸੀ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਬਹੁਤ ਨਜ਼ਦੀਕੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਦੇ ਮੁਤਾਬਕ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿਵਾਸੀ ਚੋਹਲਾ ਸਾਹਿਬ ਅੱਜ ਸਵੇਰੇ ਆਪਣੀ ਕਾਰ ‘ਤੇ ਸਵਾਰ ਹੋ ਕਸਬਾ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਵਿੱਚ ਸਵਾਰ ਅਣਪਛਾਤੇ ਹਮਲਾਵਰ ਪਿੱਛਾ ਕਰ ਰਹੇ ਸਨ। ਜਿਨਾਂ ਵੱਲੋਂ ਗੁਰਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।