ਵਿਧਾਇਕ ਦੇ ਸਾਹਮਣੇ ਮੀਟਿੰਗ ਦੌਰਾਨ ‘ਆਪ’ ਦੇ ਨਵੇਂ ਤੇ ਪੁਰਾਣੇ ਵਰਕਰਾਂ ‘ਚ ਝੜਪ, ਸੁਰੱਖਿਆ ਮੁਲਾਜ਼ਮਾਂ ਨੂੰ ਦੇਣਾ ਪਿਆ ਦਖਲ

Global Team
2 Min Read

ਅੰਮ੍ਰਿਤਸਰ: ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੇ ਦੋ ਬਲਾਕ ਪ੍ਰਧਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਸਥਿਤੀ ਅਜਿਹੀ ਬਣ ਗਈ ਕਿ ਉਥੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਦਖਲ ਦੇਣਾ ਪਿਆ। ਇਸ ਝਗੜੇ ਦੀ ਵੀਡੀਓ ਵੀ ਵਾਇਰਲ ਹੋ ਗਈ ਹੈ।

ਮਾਮਲਾ ਪੱਛਮੀ ਵਿਧਾਨ ਸਭਾ ਹਲਕੇ ਦੇ ਪਾਰਟੀ ਚੋਣ ਪ੍ਰਚਾਰ ਦਫ਼ਤਰ ਦਾ ਦੱਸਿਆ ਜਾ ਰਿਹਾ ਹੈ। ਵਿਧਾਇਕ ਜਸਬੀਰ ਸਿੰਘ ਨੇ ਚੋਣਾਂ ਸਬੰਧੀ ਸਮੂਹ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਦੀ ਮੀਟਿੰਗ ਬੁਲਾਈ ਸੀ। ਇਸ ਵਿੱਚ ਪੱਛਮੀ ਖੇਤਰ ਦੇ ਕੌਂਸਲਰ, ਸਥਾਨਕ ਇੰਚਾਰਜ, ਵਰਕਰ ਅਤੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।

ਦੂਜੀਆਂ ਪਾਰਟੀਆਂ ਦੇ ਆਗੂਆਂ ਤੇ ਕੌਂਸਲਰਾਂ ਨੂੰ ਅਹਿਮੀਅਤ ਦੇਣ ਅਤੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਇਸ ਮੁੱਦੇ ‘ਤੇ ਚਰਚਾ ਚੱਲ ਰਹੀ ਸੀ ਤਾਂ ਦੋਵਾਂ ਬਲਾਕ ਪ੍ਰਧਾਨਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਸਥਿਤੀ ਵਿਗੜਦੀ ਦੇਖ ਕੇ ਵਿਧਾਇਕ ਅਤੇ ਉਨ੍ਹਾਂ ਦੇ ਸੁਰੱਖਿਆ ਅਮਲੇ ਨੇ ਦਖਲ ਦੇ ਕੇ ਮਾਮਲਾ ਸੁਲਝਾਇਆ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਚੋਣ ਪ੍ਰਚਾਰ ਵਿਚ ਡਟੇ ਰਹਿਣ ਦਾ ਸੱਦਾ ਦਿੱਤਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment