BJP ਵਾਲੇ ਬਿਆਨ ‘ਤੇ ਘਿਰੀ ਮੰਤਰੀ ਆਤਿਸ਼ੀ; EC ਨੇ ਭੇਜਿਆ ਨੋਟਿਸ

Prabhjot Kaur
2 Min Read

ਨਵੀਂ ਦਿੱਲੀ: ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਚੋਣ ਕਮਿਸ਼ਨ ਨੇ ਭਾਜਪਾ ‘ਚ ਸ਼ਾਮਲ ਨਾਂ ਹੋਣ ‘ਤੇ ਧਮਕੀਆਂ ਮਿਲਣ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਆਤਿਸ਼ੀ ਨੂੰ ਸੋਮਵਾਰ ਦੁਪਹਿਰ 12 ਵਜੇ ਤੱਕ ਇਸ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਨੋਟਿਸ ਦੇ ਹਰ ਪੈਰੇ ਦਾ ਜਵਾਬ ਲਿਖਤੀ ਰੂਪ ਵਿੱਚ ਦਿੱਤਾ ਜਾਵੇ।

ਇਸ ਤੋਂ ਪਹਿਲਾਂ ਭਾਜਪਾ ਨੇ ਵੀ ਆਤਿਸ਼ੀ ਨੂੰ ਨੋਟਿਸ ਭੇਜ ਕੇ ਕਿਹਾ ਸੀ ਕਿ ਇਹ ਖੁਲਾਸਾ ਕੀਤਾ ਜਾਵੇ ਕਿ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕਿਸ ਪਾਸੋਂ ਆਈ ਹੈ। ਭਾਜਪਾ ਨੇ ਕਿਹਾ ਸੀ ਕਿ ਜੇਕਰ ਸੱਚਾਈ ਸਾਹਮਣੇ ਨਾ ਲਿਆਂਦੀ ਗਈ ਤਾਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇਗੀ।

ਤਿੰਨ ਦਿਨ ਪਹਿਲਾਂ ਆਤਿਸ਼ੀ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਆਫਰ ਆਇਆ ਸੀ। ਆਤਿਸ਼ੀ ਨੇ ਕਿਹਾ ਕਿ ਉਸ ਨੂੰ ਭਾਜਪਾ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਅਤੇ ਧਮਕੀ ਦੋਵੇਂ ਮਿਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 2 ਮਹੀਨਿਆਂ ਵਿੱਚ ‘ਆਪ’ ਦੇ 4 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਆਤਿਸ਼ੀ ਮੁਤਾਬਕ ਉਸ ਤੋਂ ਬਾਅਦ ਸੌਰਭ ਭਾਰਦਵਾਜ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਫਿਰ ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment