AAP ਦਾ ਵੱਡਾ ਫ਼ੈਸਲਾ! ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਗੋਪਾਲ ਸਿੰਘ ਨੂੰ ਸੌਂਪੀ

Global Team
1 Min Read

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਸੰਗਠਨਕ ਪੱਧਰ ‘ਤੇ ਇੱਕ ਹੋਰ ਅਹਿਮ ਫ਼ੈਸਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸਾਬਕਾ ਪੀ ਸੀ ਐੱਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਸੌਂਪ ਦਿੱਤੀ ਗਈ ਹੈ। ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਇਸ ਬਾਰੇ ਰਸਮੀ ਪੱਤਰ ਜਾਰੀ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਈ ਗੇੜ ਦੇ ਸਰਵੇ ਕਰਨ ਮਗਰੋਂ ਬਠਿੰਡਾ ਦਿਹਾਤੀ ਦੇ ਨਵੇਂ ਹਲਕਾ ਇੰਚਾਰਜ ਵਜੋਂ ਗੋਪਾਲ ਸਿੰਘ ਕੋਟਫੱਤਾ ਦੀ ਚੋਣ ਕੀਤੀ ਹੈ। ਗੋਪਾਲ ਸਿੰਘ ਬਠਿੰਡਾ ਜ਼ਿਲ੍ਹੇ ’ਚ ਸਾਫ਼ ਛਵੀ ਦੇ ਚਿਹਰੇ ਵਜੋਂ ਜਾਣੇ ਜਾਂਦੇ ਹਨ।

ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਹ ਨਿਯੁਕਤੀ ਬਠਿੰਡਾ ਦਿਹਾਤੀ ਵਿੱਚ ਪਾਰਟੀ ਦੀਆਂ ਸੰਗਠਨਕ ਗਤੀਵਿਧੀਆਂ ਨੂੰ ਹੋਰ ਰਫ਼ਤਾਰ ਦੇ ਸਕਦੀ ਹੈ। ਹਲਕਾ ਇੰਚਾਰਜ ਵਜੋਂ ਗੋਪਾਲ ਸਿੰਘ ਦੀ ਜ਼ਿੰਮੇਵਾਰੀ ਪਾਰਟੀ ਦੇ ਵਰਕਰਾਂ ਨਾਲ ਤਾਲਮੇਲ ਬਣਾਉਣ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment