ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਤੋਂ ਨਵੋਜਤ ਸਿੰਘ ਸਿੱਧੂ 1505 ਵੋਟਾਂ ਨਾਲ ਪਿੱਛੇ ਹਨ। ਆਪ ਦੀ ਜੀਵਨਜੋਤ ਕੌਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਪਛਾੜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ ।