ਆਮ ਆਦਮੀ ਪਾਰਟੀ ਦੇ ਵਿਧਾਇਕ ਸਣੇ 4 ਨੂੰ ਅਦਾਲਤ ਨੇ ਸੁਣਾਈ ਤਿੰਨ ਸਾਲ ਦੀ ਸਜ਼ਾ

ਪਟਿਆਲਾ: ਪਟਿਆਲਾ ਦਿਹਾਤੀ ਤੋਂ ਆਪ ਵਿਧਾਇਕ ਡਾ. ਬਲਬੀਰ ਸਿੰਘ ਸਣੇ 4 ਨੂੰ ਰੋਪੜ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਅਤੇ ਜੁਰਮਾਨਾ ਲਗਾਇਆ ਹੈ। ਇਸ ਤੋਂ ਬਾਅਦ ਅਦਾਲਤ ਵੱਲੋਂ 50 ਹਜ਼ਾਰ ਦੇ ਮੁਚਲਕੇ ’ਤੇ ਚਾਰਾ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ।

ਇਹ ਮਾਮਲਾ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਜ਼ਮੀਨੀਂ ਝਗੜੇ ਨਾਲ ਸਬੰਧਤ ਹੈ। ਅਦਾਲਤ ਨੇ ਡਾ. ਬਲਬੀਰ ਸਿੰਘ ਸਣੇ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਜ਼ਮੀਨ ਦੇ ਠੇਕੇਦਾਰ ਨੂੰ ਕੁੱਟਮਾਰ ਦੇ ਮਾਮਲੇ ‘ਚ ਸਜ਼ਾ ਸੁਣਾਈ ਹੈ ਤੇ ਕੁਝ ਨੂੰ ਬਰੀ ਵੀ ਕੀਤਾ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਚਮਕੌਰ ਸਾਹਿਬ ਦੇ ਟਿੱਪਰਾਂ ਦਿਆਲ ਸਿੰਘ ਵਾਲਾ ਪਿੰਡ ਦਾ ਹੈ, ਜਿੱਥੇ ਵਿਧਾਇਕ ਦੀ ਪਤਨੀ ਅਤੇ ਉਨ੍ਹਾਂ ਦੀ ਸਾਲੀ ਵਿਚਾਲੇ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਸੀ। ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਡਾ. ਬਲਬੀਰ ਸਿੰਘ ਨੇ ਉਸ ਸਮੇਂ ਉਨ੍ਹਾਂ ਦੀ ਜ਼ਮੀਨ ਵੀ ਦੱਬਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਨਕਲੀ ਰਾਮ ਰਹੀਮ ਨੂੰ ਲੈ ਕੇ ਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਲਗਾਈ ਫਟਕਾਰ

ਚੰਡੀਗੜ੍ਹ: ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸ ਦੀ …

Leave a Reply

Your email address will not be published.