ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਦੋਵਾਂ ਨੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ। ਇਸ ਸਾਲ ਦਸੰਬਰ ਵਿੱਚ ਚੋਣਾਂ ਹੋਣੀਆਂ ਹਨ। ਵਾਰਡ ਪੱਧਰ ‘ਤੇ ਪਾਰਟੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਚੋਣਾਂ ਤੋਂ ਪਹਿਲਾਂ ਜਾਰੀ ਕੀਤੀ ਜਾਣ ਵਾਲੀ ਸ਼ਹਿਰੀ ਵਿਕਾਸ ਯੋਜਨਾ ਬਾਰੇ ਚਰਚਾ ਕੀਤੀ। ‘ਆਪ’ ਨੇ ਐੱਮਸੀ ਚੋਣਾਂ ਦੀ ਨਿਗਰਾਨੀ ਦਾ ਕੰਮ ਜਰਨੈਲ ਸਿੰਘ ਨੂੰ ਸੌਂਪਿਆ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਚੰਡੀਗੜ੍ਹ ਐੱਮਸੀ ਚੋਣਾਂ ਵਿੱਚ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।