ਪਾਣੀ ਦੇ ਰੇਟ ਨੂੰ ਲੈ ਕੇ AAP ਦਾ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਪਾਣੀ ਦੇ ਵਧੇ ਰੇਟਾਂ ਨੂੰ ਲੈੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਭਾਜਪਾ ਦੀ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਪ੍ਰਦਰਸ਼ਨ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਸੈਕਟਰ 17 ਵਿੱਚ ਬੈਰੀਕੇਟ ਲਗਾ ਕੇ ਪਰੇਡ ਗਰਾਉਡ ਦੇ ਸਾਹਮਣੇ ਰੋਕਿਆ ਗਿਆ ਹੈ।  ਆਪ ਵਰਕਰ ਪੁਲਿਸ ਨਾਲ ਭਿੜ ਗਏ ਹਨ ਤੇ ਪੁਲਿਸ ਨੇ ਬਚਾਅ ਲਈ ਵਾਟਰ ਕੈਨਲ ਦਾ ਇਸਤੇਮਾਲ ਕੀਤਾ ਹੈ। ਆਪ ਵਰਕਰਾਂ ਦਾ ਮਹਿੰਗਾਈ ਨੂੰ ਲੈ ਕੇ ਸੰਘਰਸ਼ ਵੱਧਦਾ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ  ਪਹਿਲਾਂ ਹੀ ਮਹਿੰਗਾਈ ਦੀ ਮਾਰ ਪੈ ਰਹੀ ਹੈ । ਉਤੋਂ ਪਾਣੀ ਦੇ ਰੇਟ ‘ਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment