ਖੇਤੀ ਕਾਨੂੰਨਾਂ ਖਿਲਾਫ ਅਭੈ ਸਿੰਘ ਚੌਟਾਲਾ ਦਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਅਸਤੀਫ਼ਾ ਪ੍ਰਵਾਨ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨ ਮੁੱਦੇ ‘ਤੇ ਇੰਡੀਅਨ ਨੈਸ਼ਨਲ ਲੋਕਦਲ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਖੇਤੀ ਕਾਨੂੰਨ ਦੇ ਖ਼ਿਲਾਫ਼ ਅਭੈ ਸਿੰਘ ਚੌਟਾਲਾ ਨੇ ਕੁਝ ਦਿਨ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਚਿੱਠੀ ਲਿਖੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ 26 ਜਨਵਰੀ ਤੋਂ ਪਹਿਲਾਂ ਪਹਿਲਾਂ ਤਿੰਨ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਵਾਪਸ ਨਹੀਂ ਲਏ ਤਾਂ ਇਸ ਪੱਤਰ ਨੂੰ ਮੇਰਾ ਅਸਤੀਫਾ ਸਮਝਿਆ ਜਾਵੇ।

ਅਭੈ ਸਿੰਘ ਚੌਟਾਲਾ ਏਲਨਾਬਾਦ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਇਸ ਤੋਂ ਬਾਅਦ ਹੁਣ ਛੇ ਮਹੀਨੇ ਦੇ ਅੰਦਰ-ਅੰਦਰ ਇੱਥੇ ਜ਼ਿਮਨੀ ਚੋਣ ਕਰਵਾਈ ਜਾਵੇਗੀ।

ਅਭੈ ਸਿੰਘ ਚੌਟਾਲਾ ਪਿਛਲੇ ਕਈ ਦਿਨਾਂ ਤੋਂ ਮੈਦਾਨ ਵਿੱਚ ਨਿੱਤਰੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕਰ ਰਹੇ ਹਨ। ਹਰਿਆਣਾ ‘ਚ ਕਈ ਵਿਧਾਇਕਾਂ ਦਾ ਕਿਸਾਨਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰ ਅਭੈ ਸਿੰਘ ਚੌਟਾਲਾ ਅਜਿਹੇ ਵਿਧਾਇਕ ਹਨ ਜਿਨ੍ਹਾਂ ਨੂੰ ਕਿਸਾਨਾਂ ਅਤੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

- Advertisement -

Share this Article
Leave a comment