ਅਬੋਹਰ ‘ਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਨੂੰ ਅੱਗ ਲੱਗ ਗਈ। ਜਿਸ ਕਾਰਨ ਘਰ ‘ਚ ਰੱਖੇ ਦੋ ਮੰਜੇ, ਮੋਟਰਸਾਈਕਲ ਤੇ ਹੋਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਔਰਤ ਆਪਣੇ ਬੱਚਿਆਂ ਨਾਲ ਗੁਆਂਢੀ ਦੇ ਘਰ ਗਈ ਹੋਈ ਸੀ। ਗੁਆਂਢੀਆਂ ਨੇ ਸੋਨੀਆ ਨੂੰ ਦੱਸਿਆ ਕਿ ਉਸ ਦੇ ਘਰ ‘ਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੀ ਤਾਂ ਅੱਗ ਤੇਜ਼ੀ ਨਾਲ ਫੈਲ ਚੁੱਕੀ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਗਰੀਬ ਪਰਿਵਾਰ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਅੱਗ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਫਾਇਰ ਬ੍ਰਿਗੇਡ ਦੇ ਅਧਿਕਾਰੀਆ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ ਸਮੇਂ ਮਿਲੀ ਸੀ। 1 ਘੰਟੇ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਪਰ ਅੱਗ ਕਾਰਨ ਕਾਫੀ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਰਿਪੋਰਟ ਬਣਾ ਕੇ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਸਰਕਾਰ ਨੂੰ ਵੀ ਭੇਜ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।