ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਚੋਣਾ 2022 ਦੌਰਾਨ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਸਰਕਾਰ ਬਣਨ ‘ਤੇ ਸਾਰੀਆਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਤੇ ਹੁਣ ਆਪਣਾ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੱਖਾ ਲੋਕਾਂ ਦੇ ਘਰਾਂ ਦੇ ਬਿੱਲ ਜ਼ੀਰੋ ਆਉਣ ਲਾ ਦਿੱਤੇ।
600 ਯੂਨਿਟ ਮੁਆਫ਼
ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਗਈ ਛੋਟ ਕਾਰਨ ਸੂਬੇ ‘ਚ ਲੱਖਾਂ ਘਰੇਲੂ ਖਪਤਕਾਰਾਂ ਨੂੰ ਬਿਜਲੀ ਬਿਲ ‘ਜ਼ੀਰੋ’ ਆ ਰਹੇ ਹਨ। ਬਿਜਲੀ ਮੁਆਫੀ ਸਕੀਮ ਤਹਿਤ ਕਿਸੇ ਜਾਤ, ਧਰਮ ਨੂੰ ਆਧਾਰ ਨਹੀਂ ਬਣਾਇਆ ਗਿਆ, ਸਗੋਂ ਹਰੇਕ ਘਰੇਲੂ ਖਪਤਕਾਰ ਨੂੰ ਜੋ ਦੋ ਮਹੀਨਿਆਂ ‘ਚ 600 ਯੂਨਿਟ ਤੱਕ ਬਿਜਲੀ ਖਪਤ ਕਰਦਾ ਹੈ ਉਸ ਦਾ ਬਿਜਲੀ ਬਿਲ ‘ਜ਼ੀਰੋ’ ਆਉਂਦਾ ਹੈ।
90% ਲੋਕਾਂ ਦਾ ਬਿੱਲ ਆਇਆ ਜ਼ੀਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਛੋਟ ਦਿੱਤੀ ਹੈ, ਜਿਸ ਨਾਲ ਪੰਜਾਬ ‘ਚ 90% ਲੋਕਾਂ ਦੇ ਘਰਾਂ ਦੇ ਬਿੱਲ ਜ਼ੀਰੋ ਆਉਦੇਂ ਹਨ।
ਪਛਵਾੜਾ ਕੋਲ ਖਾਣ ਹੋਈ ਕਾਰਜਸ਼ੀਲ
ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਕਰ ਦਿੱਤੀ ਹੈ ਅਤੇ ਇਸ ਖਾਣ ਤੋਂ ਦਸੰਬਰ 2022 ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਸ਼ੁਰੂ ਹੋ ਗਈ ਸੀ। ਕੋਲ ਖਾਣ ਸ਼ੁਰੂ ਹੋਣ ਕਰਕੇ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ‘ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ |
- Advertisement -
1,87,000 ਕਿਸਾਨਾਂ ਨੂੰ ਹੋਇਆ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਖੇਤੀਬਾੜੀ ਖਪਤਕਾਰਾਂ ਲਈ ਮੁਫ਼ਤ ਬਿਜਲੀ ਜਾਰੀ ਨਹੀਂ ਰੱਖੀ ਸਗੋਂ ਪਹਿਲੀ ਵਾਰ (2023) ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।
7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ
2022-23 ਤੋਂ ਜੁਲਾਈ 2024 ਤੱਕ ਪੰਜਾਬ ਵਿੱਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ ਹਨ, ਜਦੋਂ ਜੁਲਾਈ 2022 ’ਚ ਮੁਫ਼ਤ ਯੂਨਿਟ ਦਾ ਫ਼ੈਸਲਾ ਲਾਗੂ ਹੋਇਆ ਤਾਂ ਉਸ ਵਿੱਤੀ ਵਰ੍ਹੇ ਦੌਰਾਨ ਸੂਬੇ ਵਿਚ 3.65 ਲੱਖ ਕੁਨੈਕਸ਼ਨ ਨਵੇਂ ਜਾਰੀ ਹੋਏ ਸਨ, ਜਿਸ ਨੇ ਪੁਰਾਣੇ ਵਰ੍ਹਿਆਂ ਦਾ ਰਿਕਾਰਡ ਤੋੜ ਦਿੱਤਾ ਸੀ। ਪੰਜਾਬ ਵਿੱਚ ਘਰੇਲੂ ਬਿਜਲੀ ਦੇ ਕੁਨੈਕਸ਼ਨ ਜੁਲਾਈ 2024 ਤੱਕ 80.14 ਲੱਖ ਹਨ, ਜਦਕਿ 2014-15 ਵਿਚ ਇਹ ਕੁਨੈਕਸ਼ਨ 60.06 ਲੱਖ ਸਨ।
ਸਾਲ 2023-24 ਦੌਰਾਨ ਸੂਬੇ ਵਿਚ 2.62 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ, ਜਦਕਿ ਚਾਲੂ ਵਿੱਤੀ ਵਰ੍ਹੇ ਦੇ ਜੁਲਾਈ ਮਹੀਨੇ ਤੱਕ 1.01 ਲੱਖ ਨਵੇਂ ਕੁਨੈਕਸ਼ਨ ਜਾਰੀ ਹੋ ਚੁੱਕੇ ਹਨ।