ਚੰਡੀਗੜ੍ਹ: ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ੀ ਪਾਦਰੀ ਜਸ਼ਨ ਗਿੱਲ ਨੇ ਬੁੱਧਵਾਰ ਦੁਪਹਿਰ ਨੂੰ ਗੁਰਦਾਸਪੁਰ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਕੋਰਟ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਪਾਦਰੀ ਲੰਮੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ, ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ।
ਮੀਡੀਆ ਵੱਲੋਂ ਇਸ ਮੁੱਦੇ ਨੂੰ ਉਠਾਏ ਜਾਣ ਤੋਂ ਬਾਅਦ, ਪਾਦਰੀ ਦੀ ਭਾਲ ਲਈ ਛਾਪੇ ਮਾਰੇ ਗਏ, ਅਤੇ ਉਸਦੇ ਭਰਾ ਅਤੇ ਭੈਣ ਨੂੰ ਵੀ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ।ਇਸ ਕਾਰਨ ਪਾਦਰੀ ‘ਤੇ ਦਬਾਅ ਵਧਦਾ ਰਿਹਾ ਅਤੇ ਆਖਰਕਾਰ ਉਸਨੇ ਬੁੱਧਵਾਰ ਨੂੰ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।ਮੁਲਜ਼ਮ ਦੇ ਭਰਾ ਪ੍ਰੇਮ ਮਸੀਹ, ਵਾਸੀ ਜੰਮੂ ਅਤੇ ਭੈਣ ਮਾਰਥ, ਵਾਸੀ ਪਿੰਡ ਮੁੰਡੀ ਖਰੜ, ਮੋਹਾਲੀ, ਨੂੰ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪਾਦਰੀ ਜਸ਼ਨ ਗਿੱਲ ਦੇ ਰਿਮਾਂਡ ਮਿਲਣ ਤੋਂ ਬਾਅਦ ਪੀੜਤਾ ਦੇ ਪਿਤਾ ਨੇ ਪੁਲਿਸ ਤੇ ਪਾਦਰੀ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪਾਦਰੀ ਦੇ ਗ੍ਰਿਫ਼ਤਾਰ ਕੀਤੇ ਭੈਣ-ਭਰਾ ਕਹਿੰਦੇ ਕਿ ਸਾਡਾ ਕੀ ਵਿਗਾੜ ਲਿਆ। ਉਨ੍ਹਾਂ ਕਿਹਾ ਕਿ ਮੈਨੂੰ ਗੁਰਦਾਸਪੁਰ ਪੁਲਿਸ ਦੇ ਰਿਮਾਂਡ ‘ਤੇ ਭਰੋਸਾ ਨਹੀਂ ਹੈ। ਮੁਲਜ਼ਮ ਦਾ ਕਿਸੇ ਹੋਰ ਜ਼ਿਲ੍ਹੇ ਦੀ ਪੁਲਿਸ ਨੂੰ ਰਿਮਾਂਡ ਦਿੱਤਾ ਜਾਵੇ। ਇਸ ਕੇਸ ਦੀ ਸੀਬੀਆਈ ਜਾਂਚ ਕਰੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।