ਵਿਧਾਨ ਸਭਾ ‘ਚ ਚੰਡੀਗੜ੍ਹ ਮੁੱਦੇ ‘ਤੇ ਵੋਟਿੰਗ ਦੌਰਾਨ ਖਹਿਰਾ ਤੇ ਰਾਜਾ ਵੜਿੰਗ ਰਹੇ ਗ਼ੈਰ ਹਾਜ਼ਰ

TeamGlobalPunjab
1 Min Read

ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਮਸਲੇ ਲਈ ਸੱਦੇ ਗਏ ਵਿਸ਼ੇਸ਼ ਸੈਸ਼ਨ ਦੌਰਾਨ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਗੈਰ ਹਾਜ਼ਰ ਰਹੇ। ਆਮ ਆਦਮੀ ਪਾਰਟੀ ਨੇ ਕਾਂਗਰਸੀ ਵਿਧਾਇਕਾਂ ਦੀ ਗੈਰ ਹਾਜ਼ਰੀ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਬਿਆਨ ਵਿੱਚ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਦੇਣ ਦੇ ਪ੍ਰਸਤਾਵ ਨੂੰ ਪਾਸ ਕਰਨ ਲਈ ਵੋਟਿੰਗ ਦੌਰਾਨ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ ਹਾਜ਼ਰੀ ਹੈਰਾਨੀਜਨਕ ਅਤੇ ਦੁਖਦ ਹੈ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਦੋਵੇਂ ਕਾਂਗਰਸੀ ਆਗੂ ਸਿਰਫ਼ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ, ਪਰ ਜਦੋਂ ਅਸਲੀਅਤ ਵਿੱਚ ਪੰਜਾਬੀਆਂ ਦੇ ਅਧਿਕਾਰਾਂ ਦੀ ਗੱਲ ਆਈ, ਤਾਂ ਦੋਵੇਂ ਗ਼ਾਇਬ ਹੋ ਗਏ।

‘ਆਪ’ ਪੰਜਾਬ ਨੇ ਉਨ੍ਹਾਂ ਦੀ ਗ਼ੈਰਹਾਜ਼ਰੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਸਮਾਂ ਹੈ ਜਦੋਂ ਪੰਜਾਬ ਦੇ ਸਾਰੇ ਸਿਆਸੀ ਦਲ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਇਕੱਠੇ ਹੋਣ, ਪਰ ਹਨ ਅਜਿਹਾ ਲਗਦਾ ਹੈ ਕਿ ਕਾਂਗਰਸ ਅਤੇ ਉਨ੍ਹਾਂ ਦੇ ਆਗੂ ਅਜਿਹਾ ਨਹੀਂ ਚਾਹੁੰਦੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment