ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਸਮੈਸਟਰ ਦੀ ਫ਼ੀਸਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਪਿਛਲੇ 22 ਦਿਨਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ਼ ਧਰਨਾ ਲਗਾਈ ਬੈਠੇ ਹਨ।
ਵਿਦਿਆਰਥੀ ਜਥੇਬੰਦੀ ਵੱਲੋਂ ਅੱਜ ਅਨੋਖਾ ਰੋਸ ਧਰਨਾ ਲਗਾਇਆ ਗਿਆ। ਵਿਦਿਆਰਥੀਆਂ ਨੇ ਅੱਜ ਦੇ ਰੋਸ ਵਜੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਾਈਸ ਚਾਂਸਲਰ ਨੂੰ ਟਾਰਗੇਟ ਕਰਦੇ ਹੋਏ ਹਵਨ-ਪੂਜਾ ਕਰਵਾਈ ਗਈ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਹਵਨ ਦੇ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਾਈਸ ਚਾਂਸਲਰ ਨੂੰ ਸਦਬੁੱਧੀ ਮਿਲੇਗੀ ਅਤੇ ਵਿਦਿਆਰਥੀਆਂ ਵੱਲੋਂ ਮੰਗੀਆਂ ਜਾ ਰਹੀਆਂ ਮੰਗਾਂ ਨੂੰ ਜਲਦ ਪੂਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਨ੍ਹਾਂ ਵਿਦਿਆਰਥੀਆਂ ਦੀ ਮੰਗ ਹੈ ਕਿ ਲਾਕਡਾਊਨ ਦੌਰਾਨ ਸਮੈਸਟਰ ਦੀ ਫੀਸ ਨਾ ਵਸੂਲੀ ਜਾਵੇ, ਕਿਉਂਕਿ ਪ੍ਰੋਫੈਸਰਾਂ ਵੱਲੋਂ ਨਾ ਤਾਂ ਕਲਾਸ ਲਗਾਈ ਗਈ ਅਤੇ ਨਾ ਹੀ ਬੱਚੇ ਯੂਨੀਵਰਸਿਟੀ ਵਿੱਚ ਮੌਜੂਦ ਸਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਨੂੰ ਜਿਹੜੀ ਗਰਾਂਟ ਆਈ ਹੈ ਉਸ ਦੇ ਹਿਸਾਬ ਨਾਲ ਅਧਿਆਪਕਾਂ ਨੂੰ ਪੈਸੇ ਦਿੱਤੇ ਜਾਣ ਵਿਦਿਆਰਥੀਆਂ ਤੇ ਵਾਧੂ ਦਾ ਬੋਝ ਨਾ ਪਾਇਆ ਜਾਵੇ।