ਜਲੰਧਰ: ਜਲੰਧਰ ਦੇ ਕਾਲਾ ਬੱਕਰਾ ਨੇੜੇ ਨੈਸ਼ਨਲ ਹਾਈਵੇ ‘ਤੇ ਤੜਕੇ 2 ਵਜੇ ਬੱਜਰੀ ਨਾਲ ਭਰਿਆ ਟਿੱਪਰ ਪਲਟ ਗਿਆ। ਟਿੱਪਰ ਪਲਟਣ ਤੋਂ ਬਾਅਦ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਟਿੱਪਰ ‘ਚ ਫਸੇ ਡਰਾਈਵਰ ਨੂੰ ਬਾਹਰ ਕੱਢਿਆ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਟਿੱਪਰ ਪਲਟਣ ਤੋਂ ਬਾਅਦ ਡਰਾਈਵਰ ਉਸ ਵਿੱਚ ਫਸ ਗਿਆ। ਪੁਲਿਸ ਨੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਹ ਬਾਹਰ ਨਹੀਂ ਆ ਸਕਿਆ। ਜਿਸ ਤੋਂ ਬਾਅਦ ਪੁਲਿਸ ਨੇ ਕਰੀਬ 3 ਘੰਟੇ ਬਾਅਦ ਜੇਸੀਬੀ ਮਸ਼ੀਨ ਦੀ ਮਦਦ ਨਾਲ ਡਰਾਈਵਰ ਨੂੰ ਬਾਹਰ ਕੱਢਿਆ। ਡਰਾਈਵਰ ਦੇ ਸਰੀਰ ‘ਤੇ ਕਾਫੀ ਸੱਟਾਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਹਾਈਵੇਅ ‘ਤੇ ਡਿੱਗੇ ਟਰੱਕ ਨੂੰ ਪੁਲਿਸ ਨੇ ਜੀਸੀਬੀ ਮਸ਼ੀਨ ਦੀ ਮਦਦ ਨਾਲ ਇੱਕ ਪਾਸੇ ਕਰ ਦਿੱਤਾ ਹੈ। ਤਾਂ ਜੋ ਟ੍ਰੈਫਿਕ ਜਾਮ ਨਾ ਹੋਵੇ। ਫਿਲਹਾਲ ਡਰਾਈਵਰ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।