ਫ਼ਤਿਹਗੜ੍ਹ ਸਾਹਿਬ ‘ਚ ਵੱਡੀ ਵਾਰਦਾਤ! ਬੇਅਦਬੀ ਦੇ ਮੁਲਜ਼ਮ ਦਾ ਬੇਰਹਿਮੀ ਨਾਲ ਕਤਲ

Global Team
2 Min Read

ਫ਼ਤਿਹਗੜ੍ਹ ਸਾਹਿਬ: ਪੰਜਾਬ ‘ਚ ਇਕ ਵੱਡੀ ਘਟਨਾ ਵਾਪਰੀ ਹੈ। ਫ਼ਤਿਹਗੜ੍ਹ ਸਾਹਿਬ ਨੇੜੇ ਇਕ ਬੇਅਦਬੀ ਦੇ ਮੁਲਜ਼ਮ ਦਾ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਸਿਰ ਧੜ ਤੋਂ ਅਲੱਗ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦਾ ਨਾਮ ਮੇਵਾ ਸਿੰਘ ਸੀ। ਉਹ ਮੰਡੀ ਗੋਬਿੰਦਗੜ੍ਹ ਦੇ ਪਿੰਡ ਲਾਡਪੁਰ ਤੂਰਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ 5 ਸਾਲ ਪੁਰਾਣੇ ਬੇਅਦਬੀ ਕੇਸ ਦਾ ਮੁਲਜ਼ਮ ਸੀ। ਉਹ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

ਜਾਣਕਾਰੀ ਅਨੁਸਾਰ ਨਕਾਬਪੋਸ਼ ਹਮਲਾਵਰ ਅੱਧੀ ਰਾਤ ਨੂੰ ਘਰ ਵਿੱਚ ਵੜੇ, ਜਿਸ ਤੋਂ ਬਾਅਦ ਉਨ੍ਹਾਂ ਨੇ ਮ੍ਰਿਤਕ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਅਤੇ ਇੱਕ ਹੱਥ ਵੀ ਵੱਢ ਦਿੱਤਾ। ਇਸ ਦੌਰਾਨ ਵਿਅਕਤੀ ਦੇ ਚੀਕਣ ਦੀ ਆਵਾਜ਼ ਸੁਣ ਕੇ ਉਸ ਦੀ ਧੀ ਅਤੇ ਪਤਨੀ ਦੀ ਅੱਖ ਖੁੱਲ੍ਹ ਗਈ।

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਡੰਡਾ ਲੈ ਕੇ ਬਚਾਉਣ ਗਏ ਤਾਂ ਹਮਲਾਵਰਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ। ਅਸੀਂ ਕਮਰੇ ਦੇ ਦਰਵਾਜ਼ੇ ਨੂੰ ਕੁੰਡੀ ਲਗਾ ਕੇ ਜਾਨ ਬਚਾਈ। ਫਿਰ ਗੁਆਂਢੀਆਂ ਨੂੰ ਫੋਨ ਕਰਕੇ ਬੁਲਾਇਆ। ਉਨ੍ਹਾਂ ਦੇ ਆਉਣ ਦਾ ਪਤਾ ਲੱਗਦਿਆਂ ਹੀ ਹਮਲਾਵਰ ਕੰਧ ਟੱਪ ਕੇ ਫ਼ਰਾਰ ਹੋ ਗਏ।

ਕਤਲ ਕਾਰਨ ਘਰ ਦੇ ਅੰਦਰ ਚਾਰੇ ਪਾਸੇ ਖੂਨ ਹੀ ਖੂਨ ਫੈਲਿਆ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਸੀ। ਪਿੰਡ ਵਿੱਚ ਕੋਈ ਰੰਜਿਸ਼ ਨਹੀਂ ਸੀ। ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ ਅਤੇ ਨਾ ਹੀ ਕਦੇ ਕਿਸੇ ਨਾਲ ਕੋਈ ਬਹਿਸ ਹੋਈ। ਫਿਲਹਾਲ ਪੁਲਿਸ ਹੱਤਿਆ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment