Salman khan ਦੇ ਘਰ ‘ਤੇ ਫ਼ਾਇਰਿੰਗ ਦਾ ਮਾਮਲਾ: ਗੈਂਗਸਟਰ ਨੇ ਪੁਲਿਸ ਹਿਰਾਸਤ ‘ਚ ਲਿਆ ਫਾਹਾ

Prabhjot Kaur
1 Min Read

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲਿਆਂ ਨੂੰ ਹਥਿਆਰ ਸਪਲਾਈ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਅਨੁਜ ਥਾਪਨ ਨੇ ਮੁੰਬਈ ਪੁਲਸ ਦੀ ਹਿਰਾਸਤ ‘ਚ ਫਾਹਾ ਲੈ ਲਿਆ ਹੈ। ਜਾਣਕਾਰੀ ਮੁਤਾਬਕ ਉਸ ਨੇ ਚਾਦਰ ਨਾਲ ਫਾਹਾ ਲੈ ਲਿਆ। ਅਨੁਜ ਨੂੰ ਬੇਹੱਦ ਗੰਭੀਰ ਹਾਲਤ ‘ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਗੋਲੀਬਾਰੀ ਮਾਮਲੇ ‘ਚ 15 ਅਪ੍ਰੈਲ ਨੂੰ ਅਨੁਜ ਅਤੇ ਸੁਭਾਸ਼ ਚੰਦਰ ਨੂੰ ਪੰਜਾਬ ਤੋਂ ਹਿਰਾਸਤ ‘ਚ ਲਿਆ ਸੀ। ਦੋਵਾਂ ਨੇ ਇਸ ਵਾਰਦਾਤ ਲਈ ਹਥਿਆਰ ਮੁਹੱਈਆ ਕਰਵਾਏ ਸਨ। ਦੋਵੇਂ ਮੁਲਜ਼ਮ ਅਬੋਹਰ ਦੇ ਰਹਿਣ ਵਾਲੇ ਹਨ। ਅਨੁਜ ਥਾਪਨ ਪਿੰਡ ਵਿਚ ਹੀ ਇੱਕ ਟਰੱਕ ਡਰਾਈਵਰ ਨਾਲ ਹੈਲਪਰ ਦਾ ਕੰਮ ਕਰਦਾ ਸੀ। ਜਦਕਿ ਦੂਜਾ ਮੁਲਜ਼ਮ ਸੁਭਾਸ਼ ਕਿਸਾਨ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਦੋਵੇਂ ਕਈ ਸਾਲਾਂ ਤੋਂ ਲਾਰੇਂਸ ਬਿਸ਼ਨੋਈ ਨਾਲ ਇਕੱਠੇ ਕੰਮ ਕਰ ਰਹੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment