ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਕੁਮਾਰ ਸਿੰਘ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਇਸ ਸਬੰਧੀ ਅਦਾਲਤ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਦਾਇਰ ਦੋ ਪਟੀਸ਼ਨਾਂ ਤੇ ਅੱਜ ਮਾਣਯੋਗ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ‘ਚ ਬਣਾਈ ਗਈ ਇਨਵੈਸਟੀਗੇਸ਼ਨ ਟੀਮ ਦੀ ਅਰਜ਼ੀ ਤੇ ਸਹਿਮਤੀ ਜਤਾਉਂਦੇ ਹੋਏ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾ ਮੁਆਫ ਗਵਾਹ ਬਣਾਉਣ ਲਈ ਇਜਾਜ਼ਤ ਦੇ ਦਿੱਤੀ।
ਦੂਸਰੇ ਪਾਸੇ ਅਦਾਲਤ ਨੇ ਇਸ ਗੋਲੀ ਕਾਂਡ ‘ਚ ਮਰਨ ਵਾਲੇ ਕ੍ਰਿਸ਼ਨ ਭਗਵਾਨ ਦੇ ਭਰਾ ਵੱਲੋਂ ਲਗਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕ੍ਰਿਸ਼ਨ ਭਗਵਾਨ ਦੇ ਭਰਾ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਤੇ ਇਤਰਾਜ਼ ਦੀ ਪਟੀਸ਼ਨ ਦਾਇਰ ਕੀਤੀ ਸੀ।