ਹੋਲਾ ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

Rajneet Kaur
2 Min Read

ਗੁਰਦਾਸਪੁਰ : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਬੀਤੇ ਦਿਨ ਕਤਲ਼ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਨਿਹੰਗ ਸਿੰਘ ਦਾ ਕਤਲ ਵਾਲੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਤਲ ਕਰਨ ਵਾਲੇ ਕਥਿਤ ਦੋਸ਼ੀ ਦੀ ਪਛਾਣ ਨਿਰੰਜਣ ਸਿੰਘ (ਨੂਰਪੁਰ ਬੇਦੀ) ਵਜੋਂ ਹੋ ਗਈ ਹੈ ਅਤੇ ਕਥਿਤ ਦੋਸ਼ੀ ਦੀ ਜੀਪ ਪੁਲਿਸ ਨੇ ਬਰਾਮਦ ਕਰ ਲਈ ਹੈ ।

ਪੁਲਿਸ ਨੇ  ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 37 ਮਿਤੀ 6-3-2023 ਧਾਰਾ 302,34 ਦਰਜ ਕਰ ਲਿਆ ਹੈ । ਐਸ.ਐਸ.ਪੀ ਨੇ ਦੱਸਿਆ ਕਿ ਮ੍ਰਿਤਕ ਨੋਜਵਾਨ ਪ੍ਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਗਾਜੀਕੋਟ ਥਾਣਾ ਪੁਰਾਣਾਸ਼ਾਲਾਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ । ਜੋ ਬੀਤੀ ਦੇਰ ਸ਼ਾਮ ਬੱਢਲ ਤੋਂ ਅੱਗੇ ਝਗੜੇ ਦੋਰਾਨ ਜਖਮੀ ਹੋ ਗਿਆ ਸੀ, ਜਿਸ ਉਪਰੰਤ ਉਸ ਦੀ ਮੌਤ ਹੋ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਕੈਨੇਡਾ ਦੇ ਵਿੱਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸਨੂੰ ਪੀ.ਆਰ ਮਿਲੀ ਸੀ। ਸਤੰਬਰ ਮਹੀਨੇ ਉਹ ਵਾਪਿਸ ਆਪਣੇ ਘਰ ਆਇਆ ਸੀ ।

 Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment