ਰੰਧਾਵਾ ਦੀ ਪੁਲਿਸ ਅਫ਼ਸਰਾਂ ਨੂੰ ਚੇਤਾਵਨੀ: ਨਸ਼ਾ ਵਿਕਦਾ ਫ਼ੜਿਆ ਗਿਆ ਤਾਂ ਸਬੰਧਤ ਅਧਿਕਾਰੀਆਂ ਖਿਲਾਫ਼ ਹੋਵੇਗੀ ਕਾਰਵਾਈ

TeamGlobalPunjab
2 Min Read

ਬਠਿੰਡਾ: ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕੀਤੀ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਪੰਜਾਬ ਪੁਲਿਸ ਸੂਬੇ ਅੰਦਰ ਕ੍ਰਾਇਮ, ਨਸ਼ਿਆਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜ਼ਾਰੀ ਕਰ ਰਹੀ ਹੈ। ਉਨ੍ਹਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਹੈ ਕਿਉਂਕਿ ਕਿ ਬਠਿੰਡਾ ਪਾਰਲੀਮੈਂਟ ਨਾਲ ਸਬੰਧਤ ਤਿੰਨ ਵਿਧਾਇਕ ਰੁਪਿੰਦਰ ਕੌਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆਂ ਤੇ ਜਗਦੇਵ ਕਮਾਲੂ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਂਇੰਦੇ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ।

ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਰੰਧਾਵਾ ਨੇ ਕ੍ਰਾਇਮ ਦੀ ਰੋਕਥਾਮ ਲਈ ਬਠਿੰਡਾ, ਫ਼ਿਰੋਜ਼ਪੁਰ ਤੇ ਫ਼ਰੀਦਕੋਟ ਪੁਲਿਸ ਰੇਂਜ ਕ੍ਰਮਵਾਰ ਆਈਜੀ ਤੇ ਡੀਆਈਜੀ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਰੰਧਾਵਾ ਨੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਅਧੀਨ ਹੋਣ ਵਾਲੇ ਕ੍ਰਾਇਮ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫ਼ੜ੍ਹਿਆ ਗਿਆਂ ਤਾਂ ਸਬੰਧਤ ਪੁਲਿਸ ਕਰਮੀ ਖਿਲਾਫ਼ ਸਖ਼ਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕ੍ਰਾਇਮ ਰੋਕਣ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ।

- Advertisement -

Share this Article
Leave a comment