ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਰਾਮ ਨੌਮੀ ਦੇ ਜਲੂਸ ਉੱਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਸ਼ਿਵਰਾਜ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਬੁਲਡੋਜ਼ਰ ਚਲਾ ਕੇ ਪੱਥਰਬਾਜ਼ਾਂ ਦੀ ਜਾਇਦਾਦ ਤਬਾਹ ਕਰ ਦਿੱਤੀ ਹੈ। ਪੁਲਿਸ ਮੁਤਾਬਕ ਹੁਣ ਸਥਿਤੀ ਕਾਬੂ ਹੇਠ ਹੈ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 84 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਰਾਮ ਨੌਮੀ ਦੇ ਜਲੂਸ ‘ਚ ਪਥਰਾਅ ਅਤੇ ਅੱਗਜ਼ਨੀ ਤੋਂ ਬਾਅਦ ਪੂਰੇ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 84 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਖਰਗੋਨ ਦੇ ਪੁਲਿਸ ਸੁਪਰਡੈਂਟ (ਐਸਪੀ) ਸਿਧਾਰਥ ਚੌਧਰੀ ਨੂੰ ਹਿੰਸਾ ਵਿੱਚ ਗੋਲੀ ਮਾਰ ਦਿੱਤੀ ਗਈ ਸੀ ਅਤੇ ਉਨ੍ਹਾਂ ਤੋਂ ਇਲਾਵਾ ਛੇ ਪੁਲਿਸ ਕਰਮਚਾਰੀਆਂ ਸਮੇਤ ਘੱਟੋ ਘੱਟ 24 ਲੋਕ ਜ਼ਖਮੀ ਹੋ ਗਏ ਸਨ।ਐਤਵਾਰ ਨੂੰ ਰਾਮ ਨੌਮੀ ਦੇ ਜਲੂਸ ‘ਤੇ ਕੁਝ ਘਰਾਂ ਅਤੇ ਵਾਹਨਾਂ ‘ਤੇ ਪਥਰਾਅ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।
MP | Khargone administration has decided to demolish the properties of stone pelters during the Ram Navami procession. Police have taken the matter under control. 84 accused have been arrested. Curfew has been imposed in Khargone: Pawan Sharma, Divisional Commissioner, Indore pic.twitter.com/pEhyvoSwAO
— ANI MP/CG/Rajasthan (@ANI_MP_CG_RJ) April 11, 2022
ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੰਗਾਕਾਰੀਆਂ ਵੱਲੋਂ ਜਨਤਕ ਅਤੇ ਨਿੱਜੀ ਜਾਇਦਾਦਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। “ਦੰਗਾਕਾਰੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮੱਧ ਪ੍ਰਦੇਸ਼ ਵਿੱਚ ਦੰਗਾਕਾਰੀਆਂ ਲਈ ਕੋਈ ਥਾਂ ਨਹੀਂ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.