ਕਾਂਗਰਸ ਨੇ ਨਿਯੁਕਤ ਨਹੀਂ ਕੀਤੇ ਸਿੱਧੂ ਦੇ ਸਲਾਹਕਾਰ, ਦੋਸ਼ੀ ਪਾਏ ਜਾਣ ‘ਤੇ ਹੋਵੇਗੀ ਕਾਰਵਾਈ: ਰਾਵਤ

TeamGlobalPunjab
1 Min Read

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ ‘ਤੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਹਰੀਸ਼ ਰਾਵਤ ਨੇ ਇਸ ‘ਚ ਦਖਲ ਦਿੱਤਾ ਹੈ। ਰਾਵਤ ਨੇ ਇਸ ਮਾਮਲੇ ਬਾਰੇ ਜਾਣਕਾਰੀ ਮੰਗੀ ਹੈ ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਸਲਾਹਕਾਰਾਂ ਨੂੰ ਪਾਰਟੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਹੈ, ਪਰ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਾਂ ਦਾ ਕਹਿਣਾ ਹੈ ਕਿ ਬਿਆਨਾਂ ਨੂੰ ਤੋੜ – ਮਰੋੜ ਕੇ ਪੇਸ਼ ਕੀਤਾ ਗਿਆ ਹੈ। ਰਾਵਤ ਨੇ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਇਹ ਰਾਇ ਰਹੀ ਹੈ ਕਿ ਜੰਮੂ ਕਸ਼ਮੀਰ ਭਾਰਤ ਦਾ ਅਟੁਟ ਹਿੱਸਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਕ ਬਿਆਨ ਜਾਰੀ ਕਰਕੇ ਜਿੱਥੇ ਸਿੱਧੂ ਦੇ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ.ਪਿਆਰੇ ਲਾਲ ਗਰਗ ਨੂੰ ਸੰਵੇਦਨਸ਼ੀਲ ਅਤੇ ਦੇਸ਼ ਹਿਤ ਦੇ ਮੁੱਦਿਆਂ ‘ਤੇ ਸੰਭਲ ਕੇ ਬੋਲਣ ਲਈ ਕਿਹਾ ਸੀ ਉੱਥੇ ਸਿੱਧੂ ਨੂੰ ਵੀ ਇਹ ਕਿਹਾ ਸੀ ਕਿ ਉਹ ਆਪਣੇ ਸਲਾਹਕਾਰਾਂ ਨੂੰ ਲਗਾਮ ਪਾਉਣ।

Share this Article
Leave a comment