ਮੋਗਾ ਦੇ ਇੱਕ ਵਿਆਹ ਸਮਾਗਮ ਦੌਰਾਨ ਹਵਾਈ ਫਾਇਰਿੰਗ ਕਰਦਿਆਂ ਡੀਜੇ ਗਰੁੱਪ ਦੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਅਜੇ ਤੱਕ ਸ਼ਾਂਤ ਵੀ ਨਹੀਂ ਹੋਇਆ ਕਿ ਕੁਝ ਵਿਅਕਤੀਆਂ ਵੱਲੋਂ ਹੁਣ ਫਿਰ ਮੁੜ ਤੋਂ ਹਵਾਈ ਫਾਇਰਿੰਗ ਕੀਤੀ ਗਈ ਹੈ। ਦਰਅਸਲ ਇਹ ਮਾਮਲਾ ਕਿਸੇ ਆਮ ਵਿਅਕਤੀ ਦਾ ਨਹੀਂ ਹੈ ਬਲਕਿ ਬੀਤੇ ਦਿਨੀਂ ਹੋਈਆਂ ਚੋਣਾਂ ਦੌਰਾਨ ਹਰਗੋਬਿੰਦਪੁਰ ਸੀਟ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦਾ ਹੈ। ਜਿੱਥੇ ਹਰਮਨਦੀਪ ਸਿੰਘ ਸ਼ਾਹ ਦੇ ਜਿੱਤਣ ਦੀ ਖੁਸ਼ੀ ਵਿੱਚ ਉਸ ਦੇ ਸਮਰਥਕਾਂ ਵੱਲੋਂ ਅੱਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗੋਲੀਆਂ ਚਲਾਉਣ ਵਾਲਿਆਂ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ ਅਤੇ ਇਸ ਦੀ ਪੁਸ਼ਟੀ ਕੀਤੀ ਹੈ ਸਥਾਨਕ ਡੀਐਸਪੀ ਸੰਜੀਵ ਕੁਮਾਰ ਨੇ। ਉਨ੍ਹਾਂ ਦੱਸਿਆ ਕਿ ਗੋਲੀਆਂ ਚਲਾਉਣ ਦੀ ਵੀਡੀਓ ਸਾਹਮਣੇ ਆਈ ਹੈ ਅਤੇ ਇਹ ਮਾਮਲਾ ਧਿਆਨ ‘ਚ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਯੂਥ ਕਾਂਗਰਸ ਦੇ ਪ੍ਰਧਾਨ ਬਣਦਿਆਂ ਵਾਇਰਲ ਹੋਈ ਸੀ ਵੀਡੀਓ, ਹੁਣ ਹੋਵੇਗੀ ਵੱਡੀ ਕਾਰਵਾਈ!
Leave a comment
Leave a comment