25 ਸਾਲਾ ਅਦਾਕਾਰ ਦਾ ਦੇਹਾਂਤ, ਘਰ ਦੇ ਬਾਥਰੂਮ ‘ਚੋਂ ਮਿਲੀ ਲਾਸ਼

Prabhjot Kaur
1 Min Read

ਨਿਊਜ਼ ਡੈਸਕ: ‘Splitsvilla’ ਅਤੇ ‘ਗੰਦੀ ਬਾਤ’ ਫੇਮ ਐਕਟਰ ਅਤੇ ਕਾਸਟਿੰਗ ਡਾਇਰੈਕਟਰ ਆਦਿਤਿਆ ਸਿੰਘ ਰਾਜਪੂਤ ਦਾ ਦੇਹਾਂਤ ਹੋ ਗਿਆ ਹੈ। ਆਦਿਤਿਆ ਦੀ ਉਮਰ ਸਿਰਫ 25 ਸਾਲ ਸੀ। ਸੋਮਵਾਰ 22 ਮਈ ਦੀ ਦੁਪਹਿਰ ਨੂੰ ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਆਦਿਤਿਆ ਮੁੰਬਈ ਦੇ ਅੰਧੇਰੀ ਇਲਾਕੇ ‘ਚ ਰਹਿੰਦਾ ਸੀ। ਬਿਲਡਿੰਗ ਦੀ 11ਵੀਂ ਮੰਜ਼ਿਲ ‘ਤੇ ਰਹਿਣ ਵਾਲੇ ਆਦਿਤਿਆ ਦੀ ਲਾਸ਼ ਨੂੰ ਸਭ ਤੋਂ ਪਹਿਲਾਂ ਉਸ ਦੇ ਦੋਸਤ ਨੇ ਦੇਖਿਆ। ਉਹ ਬਾਥਰੂਮ ਵਿੱਚ ਬੇਹੋਸ਼ ਪਿਆ ਸੀ। ਦੋਸਤ ਨੇ ਤੁਰੰਤ ਇਮਾਰਤ ਦੇ ਚੌਕੀਦਾਰ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਡਾਕਟਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਉਹ ਆਪਣੀ ਜਾਨ ਤੋਂ ਹੱਥ ਧੋ ਬੈਠੇ ਸਨ।

ਮੁੰਬਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਖਦਸ਼ਾ ਹੈ ਕਿ ਆਦਿਤਿਆ ਸਿੰਘ ਰਾਜਪੂਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋ ਸਕਦਾ ਹੈ। ਹਾਲਾਂਕਿ ਪੁਲਿਸ ਬਗੈਰ ਜਾਂਚ ਤੋਂ ਕਿਸੇ ਸਿੱਟੇ ‘ਤੇ ਨਹੀਂ ਪਹੁੰਚਣਾ ਚਾਹੁੰਦੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment