ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਹੋਇਆ ਜਾਨਲੇਵਾ ਹਮਲਾ

Rajneet Kaur
2 Min Read

ਨਿਊਜ਼ ਡੈਸਕ: ਅਮਨ ਧਾਲੀਵਾਲ  ‘ਤੇ ਚਾਕੂ ਦੀ ਨੋਕ ‘ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੰਜਾਬੀ ਅਤੇ ਹਿੰਦੀ ਫਿਲਮਾਂ ‘ਚ ਕੰਮ ਕਰ ਚੁੱਕੇ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਜ਼ਖਮੀ ਹਾਲਤ ‘ਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਮਲਾਵਰ ਨੇ ਚਾਕੂ ਨੁਮਾ ਚੀਜ਼ ਲੈ ਕੇ ਜਿਮ ‘ਚ ਦਾਖਲ ਹੋ ਕੇ ਹਮਲਾ ਸ਼ੁਰੂ ਕਰ ਦਿਤਾ। ਉਸ ਵਲੋਂ ਬਾਕੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ ਪਰ ਅਮਨ ਧਾਲੀਵਾਲ ਨੇ ਹਿੰਮਤ ਦਿਖਾਉਂਦੇ ਹੋਏ ਹਮਲਾਵਰ ਨੂੰ ਦਬੋਚ ਲਿਆ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਮਨ ਧਾਲੀਵਾਲ ਦੇ ਸਰੀਰ ‘ਤੇ ਜ਼ਖਮਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਸਰੀਰ ‘ਤੇ ਪੱਟੀਆਂ ਬੱਝੀਆਂ ਹਨ ।

ਦਸ ਦਈਏ ਕਿ   ਅਮਨ  ਧਾਲੀਵਾਲ ਮਾਨਸਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਗੀਤਾਂ ਦੇ ਨਾਲ ਕੀਤੀ ਸੀ । ਅਮਨ ਧਾਲੀਵਾਲ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਪਾਲੀਵੁੱਡ ‘ਚ ਆਪਣੀਆਂ ਫ਼ਿਲਮਾਂ ‘ਇੱਕ ਕੁੜੀ ਪੰਜਾਬ ਦੀ’ ਅਤੇ ਵਿਰਸਾ ‘ਚ ਉਸ ਨੇ ਆਪਣੀ ਅਦਾਕਾਰੀ ਨੂੰ ਦਿਖਾ ਕੇ ਸਭ ਦਾ ਦਿਲ ਜਿੱਤਿਆ ਸੀ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment