ਦੀਪ ਸਿੱਧੂ ਨੇ ਵਾਰੰਟ ਜਾਰੀ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ, ਕਿਹਾ ਸਬੂਤ ਲੈ ਕੇ ਹੋਵਾਂਗਾ ਪੇਸ਼

TeamGlobalPunjab
1 Min Read

ਨਵੀਂ ਦਿੱਲੀ: 26 ਜਨਵਰੀ ਦਿੱਲੀ ਹਿੰਸਾ ਅਤੇ ਲਾਲ ਕਿਲ੍ਹੇ ‘ਚ ਕੇਸਰੀ ਝੰਡਾ ਫਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲੀਸ ਨੇ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਅਤੇ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਦਿੱਲੀ ਪੁਲੀਸ ਦੀ ਇਸ ਕਾਰਵਾਈ ਤੋਂ ਬਾਅਦ ਦੀਪ ਸਿੱਧੂ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਹ ਪੁਲੀਸ ਦੀ ਜਾਂਚ ਵਿਚ ਜ਼ਰੂਰ ਸ਼ਾਮਲ ਹੋਣਗੇ। ਇਨਵੈਸਟੀਗੇਸ਼ਨ ਜੁਆਇਨ ਕਰਨ ਤੋਂ ਪਹਿਲਾਂ ਦੀਪ ਸਿੱਧੂ ਨੇ ਦੋ ਦਿਨ ਦਾ ਸਮਾਂ ਮੰਗਿਆ ਹੈ ਤਾਂ ਜੋ ਉਹ ਸਬੂਤ ਇਕੱਠੇ ਕਰ ਸਕਣ।

ਦੀਪ ਸਿੱਧੂ ਨੇ ਕਿਹਾ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਹੋ ਰਹੀ ਹੈ ਅਤੇ ਮੈਨੂੰ ਆਪਣਾ ਪੱਖ ਰੱਖਣ ਦੇ ਲਈ ਦੋ ਦਿਨ ਦਾ ਸਮਾਂ ਦਿੱਤਾ ਜਾ ਸਕੇ ਤਾਂ ਜੋ ਮੈਂ ਆਪਣੇ ਖ਼ਿਲਾਫ਼ ਹੋ ਰਹੀਆਂ ਸਾਰੀਆਂ ਗਤੀਵਿਧੀਆਂ ਦੇ ਸਬੂਤ ਇਕੱਠੇ ਕਰ ਸਕਾਂ।

ਲਾਲ ਕਿਲ੍ਹੇ ਤੇ ਕੇਸਰੀ ਝੰਡਾ ਲਗਾਉਣ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਦੇਸ਼ਧ੍ਰੋਹ ਦੀ ਧਾਰਾ ਦੇ ਨਾਲ ਨਾਲ ਯੂਏਪੀਏ ਐਕਟ ਵੀ ਜੋੜ ਦਿੱਤਾ ਹੈ। ਲਾਲ ਕਿਲ੍ਹੇ ਤੇ ਫੈਲੀ ਹਿੰਸਾ ਵਿੱਚ ਦਿੱਲੀ ਪੁਲੀਸ ਨੇ ਦੀਪ ਸਿੱਧੂ ਦੇ ਨਾਲ ਲੱਖਾ ਸਿਧਾਣਾ ਨੂੰ ਵੀ ਨਾਮਜ਼ਦ ਕੀਤਾ ਹੈ। ਦਿੱਲੀ ਪੁਲੀਸ ਨੇ 37 ਕਿਸਾਨ ਲੀਡਰਾਂ ਦੇ ਖ਼ਿਲਾਫ਼ ਵੀ ਲੁਕਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ।

- Advertisement -

Share this Article
Leave a comment