ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। “ਹੀ-ਮੈਨ” ਨੂੰ ਬੁੱਧਵਾਰ (12 ਨਵੰਬਰ) ਸਵੇਰੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਧਰਮਿੰਦਰ ਦੇ ਪੁੱਤਰ ਅਤੇ ਅਦਾਕਾਰ ਬੌਬੀ ਦਿਓਲ ਉਨ੍ਹਾਂ ਨੂੰ ਐਂਬੂਲੈਂਸ ਵਿੱਚ ਘਰ ਲੈ ਆਏ। ਘਰ ਵਿੱਚ ਹੀ ਡਾਕਟਰ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ।
89 ਸਾਲਾ ਅਦਾਕਾਰ ਨੂੰ ਹਾਲ ਹੀ ਵਿੱਚ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਵਾਲੇ ਅਤੇ ਬਹੁਤ ਸਾਰੇ ਪ੍ਰਸ਼ੰਸਕਾਂ ਚਿੰਤਿਤ ਸਨ। ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਸਨ।
ਹਸਪਤਾਲ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਧਰਮਿੰਦਰ ਜੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ ਉਹ ਘਰ ਵਿੱਚ ਹੀ ਆਰਾਮ ਅਤੇ ਇਲਾਜ ਜਾਰੀ ਰੱਖਣਗੇ। ਅਸੀਂ ਮੀਡੀਆ ਅਤੇ ਆਮ ਜਨਤਾ ਨੂੰ ਨਿਮਰਤਾ ਨਾਲ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਕਿਸੇ ਵੀ ਤਰ੍ਹਾਂ ਦੀਆਂ ਅਟਕਲਾਂ ਨਾ ਲਗਾਈਆਂ ਜਾਣ। ਕਿਰਪਾ ਕਰਕੇ ਇਸ ਸਮੇਂ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ। ਅਸੀਂ ਸਾਰਿਆਂ ਦੇ ਪਿਆਰ, ਪ੍ਰਾਰਥਨਾਵਾਂ ਲਈ ਤਹਿ ਦਿਲੋਂ ਧੰਨਵਾਦੀ ਹਾਂ ਜੋ ਉਨ੍ਹਾਂ ਦੀ ਨਿਰੰਤਰ ਸਿਹਤਯਾਬੀ, ਚੰਗੀ ਸਿਹਤ ਅਤੇ ਲੰਬੀ ਉਮਰ ਲਈ ਕੀਤੀਆਂ ਗਈਆਂ ।”
ਦੱਸ ਦਈਏ ਕਿ ਬੀਤੇ ਕੱਲ੍ਹ 11 ਨਵੰਬਰ ਦੀ ਸਵੇਰ ਨੂੰ ਅਦਾਕਾਰ ਦੀ ਮੌਤ ਦੀ ਫਰਜੀ ਖ਼ਬਰ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਧੀ ਈਸ਼ਾ ਦਿਓਲ ਅਤੇ ਪਤਨੀ ਹੇਮਾ ਮਾਲਿਨੀ ਨੇ ਆਪਣੀ ਨਾਰਾਜ਼ਗੀ ਜਤਾਈ। ਸੰਨੀ ਦਿਓਲ ਦੀ ਟੀਮ ਨੇ ਮੰਗਲਵਾਰ ਨੂੰ ਮੌਤ ਦੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ “ਧਰਮਿੰਦਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਕਿਰਪਾ ਕਰਕੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰੋ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

