ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਦਿੱਲੀ ਵਿੱਚ ਮੰਗਣੀ ਹੋ ਗਈ ਹੈ। ਇਸ ਮੌਕੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਪਹੁੰਚੇ। ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ‘ਚ ਸ਼ਾਮਿਲ ਹੋਏ।
Everything I prayed for .. I said yes! 💍
ਵਾਹਿਗੁਰੂ ਜੀ ਮਿਹਰ ਕਰਨ। 🙏🏻 pic.twitter.com/xREJWjEr7n
— Parineeti Chopra (@ParineetiChopra) May 13, 2023
ਇਹ ਸਾਰਾ ਸਮਾਗਮ ਦਿੱਲੀ ਦੇ ਕਨਾਟ ਪਲੇਸ ਸਥਿਤ ਕਪੂਰਥਲਾ ਹਾਊਸ ਵਿੱਚ ਹੋਇਆ। ਇਹ ਸਮਾਰੋਹ ਸ਼ਾਮ 5 ਵਜੇ ਸ਼ੁਰੂ ਹੋਇਆ, ਰਾਤ ਕਰੀਬ 9 ਵਜੇ ਪਰਿਣੀਤੀ ਅਤੇ ਰਾਘਵ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ।ਸੂਤਰਾਂ ਨੇ ਦੱਸਿਆ ਕਿ ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਸੀ।
Everything I prayed for .. She said yes! 💍
ਵਾਹਿਗੁਰੂ ਜੀ ਮਿਹਰ ਕਰਨ। 🙏🏻 pic.twitter.com/OquwJwHTDL
— Raghav Chadha (@raghav_chadha) May 13, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.