ਅੰਮ੍ਰਿਤਸਰ: ਅਦਾਕਾਰ ਰਣਵੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਲਾਈਨ ’ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਉਨ੍ਹਾਂ ਬੇਟੀ ਦੀ ਦਾਤ ਮਿਲਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ ਪਰ ਰਣਵੀਰ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਗੱਲ ਕੀਤੇ ਹੀ ਚਲੇ ਗਏ।
ਦਸਣਾ ਬਣਦਾ ਹੈ ਕਿ ਰਣਵੀਰ ਨੇ ਸਾਲ 2018 ‘ਚ ਦੀਪਿਕਾ ਪਾਦੁਕੋਨ ਨਾਲ ਵਿਆਹ ਕੀਤਾ ਸੀ, ਵਿਆਹ ਤੋਂ ਬਾਅਦ 2021 ‘ਚ ਦਿੱਤੇ ਇੰਟਰਵਿਊ ‘ਚ ਰਣਵੀਰ ਨੇ ਬੇਟਾ ਨਹੀਂ ਬੇਟੀ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਦੀਪਿਕਾ ਦੀਆਂ ਬਚਪਨ ਦੀਆਂ ਤਸਵੀਰਾਂ ਹਰ ਰੋਜ਼ ਦੇਖਦੇ ਹਨ, ਉਨ੍ਹਾਂ ਨੇ ਦੀਪਿਕਾ ਨੂੰ ਉਸ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫਾ ਦੇਣ ਲਈ ਕਿਹਾ ਸੀ, ਜੋ ਕਿ ਉਸ ਦੀ ਪਤਨੀ ਵਰਗਾ ਸੁੰਦਰ ਅਤੇ ਪਿਆਰਾ ਬੱਚਾ ਹੈ।
ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮ ਦਰਬਾਰ, ਰਾਧਾ ਕ੍ਰਿਸ਼ਨ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕੀਤੇ। ਸ੍ਰੀ ਦੁਰਗਿਆਣਾ ਤੀਰਥ ਦੇ ਦਫਤਰ ਵਿਖੇ ਰਣਵੀਰ ਸਿੰਘ ਨੂੰ ਸ਼੍ਰੀ ਦੁਰਗਿਆਣਾ ਤੀਰਥ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।