ਅਦਾਕਾਰਾ ਰੰਭਾ ਦਾ ਕੈਨੇਡਾ ‘ਚ ਹੋਇਆ ਐਕਸੀਡੈਂਟ, ਫੈਨਜ਼ ਨੂੰ ਅਰਦਾਸ ਕਰਨ ਦੀ ਕੀਤੀ ਅਪੀਲ

Rajneet Kaur
2 Min Read

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਰੰਭਾ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਅਦਾਕਾਰਾ ਦੀ ਕਾਰ ਦਾ  ਐਕਸੀਡੈਂਟ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ।

ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ, ‘ਬੱਚਿਆਂ ਨੂੰ ਸਕੂਲ ਤੋਂ ਚੁੱਕਣ ਤੋਂ ਬਾਅਦ ਚੌਰਾਹੇ ‘ਤੇ ਸਾਡੀ ਕਾਰ ਨੂੰ ਦੂਜੀ ਕਾਰ ਨੇ ਟੱਕਰ ਮਾਰ ਦਿੱਤੀ ! ਬੱਚਿਆਂ ਦੇ ਨਾਲ ਮੈਂ ਅਤੇ ਨੈਨੀ। ਅਸੀਂ ਸਾਰੇ ਸੁਰੱਖਿਅਤ ਹਾਂ। ਮਾਮੂਲੀ ਸੱਟਾਂ ਲੱਗੀਆਂ ਹਨ। ਮੇਰੀ ਛੋਟੀ ਸਾਸ਼ਾ ਅਜੇ ਵੀ ਹਸਪਤਾਲ ਵਿੱਚ ਹੈ। ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ। ਤੁਹਾਡੀ ਪ੍ਰਾਰਥਨਾ ਦਾ ਬਹੁਤ ਮਤਲਬ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਹਸਪਤਾਲ ਤੋਂ ਬੇਟੀ ਸਾਸ਼ਾ ਦੀ ਫੋਟੋ ਸ਼ੇਅਰ ਕੀਤੀ ਹੈ। ਜਿਸ ‘ਚ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਰੰਭਾ ਦੀ ਇਸ ਪੋਸਟ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਬੇਟੀ ਸਾਸ਼ਾ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਰੰਭਾ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਉਸਨੇ ਹਿੰਦੀ ਦੇ ਨਾਲ-ਨਾਲ ਤੇਲਗੂ, ਤਾਮਿਲ, ਕੰਨੜ, ਮਲਿਆਲਮ, ਬੰਗਾਲੀ, ਭੋਜਪੁਰੀ ਅਤੇ ਅੰਗਰੇਜ਼ੀ ਫਿਲਮਾਂ  ਵਿੱਚ ਕੰਮ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment