ਹੁਣ ਉਰਮਿਲਾ ਮਾਤੋਂਡਕਰ ਹੋਈ ਕੋਰੋਨਾ ਦਾ ਸ਼ਿਕਾਰ, ਸੋਸ਼ਲ ਮੀਡੀਆ ‘ਤੇ ਖ਼ੁਦ ਦਿੱਤੀ ਕੋਰੋਨਾ ਪੌਜੇਟਿਵ ਹੋਣ ਦੀ ਜਾਣਕਾਰੀ

TeamGlobalPunjab
1 Min Read

ਮੁੰਬਈ : ਦੇਸ਼ ਵਿੱਚ ਕੋਰੋਨਾ ਦਾ ਖ਼ਤਰਾ ਹਾਲੇ ਵੀ ਬਰਕਰਾਰ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਕਰਵਾ ਚੁੱਕੇ ਲੋਕਾਂ ਦੇ ਵੀ ਕੋਰੋਨਾ ਦੀ ਲਪੇਟ ‘ਚ ਆਉਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਵੀ ਕੋਰੋਨਾ ਦਾ ਸ਼ਿਕਾਰ ਹੋ ਗਈ ਹੈ।

ਉਰਮਿਲਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਉਰਮਿਲਾ ਨੇ ਖੁਦ ਹੀ ਇਸ ਬਾਰੇ ਖੁਲਾਸਾ ਕੀਤਾ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੈ ਅਤੇ ਉਹ ਘਰ ਵਿੱਚ ਇਕਾਂਤਵਾਸ ਵਿੱਚ ਹੈ।

ਉਰਮਿਲਾ (47) ਨੇ ਟਵਿੱਟਰ ‘ਤੇ ਖ਼ੁਦ ਨੂੰ ਕੋਰੋਨਾ ਹੋਣ ਦੀ ਜਾਣਕਾਰੀ ਦਿੱਤੀ ਤੇ ਅਪੀਲ ਕੀਤੀ ਕਿ ਜੋ ਵੀ ਉਸ ਦੇ ਸੰਪਰਕ ‘ਚ ਆਏ ਹਨ, ਉਹ ਆਪਣਾ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਆਪਣਾ ਧਿਆਨ ਰੱਖਣ ਦੀ ਗੁਜਾਰਿਸ਼ ਵੀ ਕੀਤੀ।

ਦੱਸਣਯੋਗ ਹੈ ਕਿ ਦੇਸ਼ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 12830 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,42,73,300 ਹੋ ਗਈ ਹੈ।

 

Share this Article
Leave a comment