ਨਿਊਜ਼ ਡੈਸਕ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ‘ਤੇ ਵੀ ਉਨ੍ਹਾਂ ਪ੍ਰਤੀਕਿਰਿਆ ਦਿੱਤੀ। ਖੱਟੜ ਦਾ ਕਹਿਣਾ ਉਨ੍ਹਾਂ ਵਲੋਂ ਅਡਹੋਕ ਕਮੇਟੀ ਸੁਪਰੀਮ ਕੋਰਟ ਦੇ ਹੁਕਮਾਂ ਤੇ ਬਣਾਈ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨਾ ਸਰਕਾਰ ਦਾ ਫਰਜ਼ ਹੁੰਦਾ ਹੈ ।
ਇਸ ਮੌਕੇ ਉਨ੍ਹਾਂ ਵੱਖਰੀ ਵਿਧਾਨ ਸਭਾ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ। ਖੱਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵਿਧਾਨ ਸਭਾ ਛੋਟੀ ਹੈ ਇਸ ਲਈ ਉਨ੍ਹਾਂ ਨੂੰ ਵਡੇ ਭਵਨ ਦੀ ਜਰੂਰਤ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਵਲੋਂ ਜਗ੍ਹਾ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਨਵੀਂ ਵਿਧਾਨ ਸਭਾ ਬਣਾਈ ਜਾ ਸਕੇ।