ਜਲੰਧਰ : ਕੇਂਦਰ ਸਰਕਾਰ ਨੇ ਪੰਜਾਬ ਦੇ ਦੋਆਬਾ ਖੇਤਰ ਨੂੰ ਇੱਕ ਵੱਡੀ ਸੌਗਾਤ ਦਿੰਦੇ ਹੋਏ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਅਧਿਕਾਰਤ ਤੌਰ ‘ਤੇ ਬਦਲ ਦਿੱਤਾ ਹੈ। ਆਦਮਪੁਰ ਹਵਾਈ ਅੱਡੇ ਨੂੰ ਹੁਣ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਦੇ ਨਾਮ ਨਾਲ ਜਾਣਿਆ ਜਾਵੇਗਾ ।

ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਨਾਲ ਹੀ ਨਾਂ ਬਦਲਣ ਦੀ ਪ੍ਰਕਿਰਿਆ ਪੂਰੀ ਹੋ ਗਈ। ਇਸ ਇਤਿਹਾਸਕ ਨਾਮਕਰਨ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਕੀਤਾ ਸੀ ਇਸ ਮੌਕੇ ਉਨ੍ਹਾਂ ਨੇ ਨਵੀਂ ਨਾਮ-ਪੱਟੀ ਦਾ ਪਰਦਾ ਹਟਾ ਕੇ ਗੁਰੂ ਰਵਿਦਾਸ ਜੀ ਦੇ ਸਮਾਜਿਕ ਯੋਗਦਾਨ ਨੂੰ ਪ੍ਰਣਾਮ ਕੀਤਾ।
ਕੇਂਦਰ ਸਰਕਾਰ ਦਾ ਇਹ ਫੈਸਲਾ ਦੋਆਬਾ ਖੇਤਰ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਆਦਮਪੁਰ ਹਵਾਈ ਅੱਡਾ ਲੰਬੇ ਸਮੇਂ ਤੋਂ ਹਵਾਈ ਸੇਵਾਵਾਂ ਦਾ ਪ੍ਰਮੁੱਖ ਕੇਂਦਰ ਰਿਹਾ ਹੈ। ਹੁਣ ਇਹ ਹਵਾਈ ਅੱਡਾ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਨਾਲ ਜਾਣਿਆ ਜਾਵੇਗਾ, ਜੋ ਸਮਾਜਿਕ ਸਮਾਨਤਾ ਅਤੇ ਮਾਨਵਤਾ ਦੇ ਸੰਦੇਸ਼ ਦੇ ਪ੍ਰਤੀਕ ਹਨ।
ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਇਸ ਫੈਸਲੇ ‘ਤੇ ਅੰਤਿਮ ਮੋਹਰ ਲੱਗ ਗਈ ਹੈ। ਨਾਂ ਬਦਲਣ ਦੇ ਐਲਾਨ ਤੋਂ ਬਾਅਦ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿੱਚ ਰਹਿਣ ਵਾਲੇ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

