ਪੰਜਾਬ ਵਿੱਚ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ਵਿੱਚ ਮਿਲਾਵਟ, ਕੈਂਸਰ ਵਰਗੀਆਂ ਬਿਮਾਰੀਆਂ ਦਾ ਵਧਿਆ ਖਤਰਾ

Global Team
2 Min Read

ਚੰਡੀਗੜ੍ਹ: ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਦੁੱਧ, ਦੁੱਧ ਤੋਂ ਬਣੀਆਂ ਵਸਤਾਂ, ਮਠਿਆਈਆਂ, ਤੇਲ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ 7 ਫੀਸਦੀ ਵਧੀ ਹੈ। ਸਾਲ 2024-25 ਵਿਚ ਸੂਬੇ ਵਿਚ 22 ਫੀਸਦੀ ਭੋਜਨ ਦੇ ਨਮੂਨੇ ਫੇਲ ਪਾਏ ਗਏ ਸਨ, ਜਦੋਂ ਕਿ 2023-24 ਵਿਚ 15 ਫੀਸਦੀ ਨਮੂਨੇ ਫੇਲ ਪਾਏ ਗਏ ਸਨ। ਖ਼ਤਰਨਾਕ ਪੱਧਰ ‘ਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ ਦਸਤ, ਐਲਰਜੀ, ਮਤਲੀ ਅਤੇ ਸ਼ੂਗਰ ਦੇ ਨਾਲ-ਨਾਲ ਕੈਂਸਰ, ਜਿਗਰ ਅਤੇ ਗੁਰਦਿਆਂ ਨਾਲ ਸਬੰਧਿਤ ਬਿਮਾਰੀਆਂ ਨੂੰ ਜਨਮ ਦੇ ਰਹੀ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ।

ਰਿਪੋਰਟ ਅਨੁਸਾਰ ਸਾਲ 2023-24 ਵਿੱਚ 6041 ਨਮੂਨੇ ਲਏ ਗਏ ਸਨ, ਜਿਨ੍ਹਾਂ ਵਿੱਚੋਂ 929 ਨਮੂਨੇ ਫੇਲ੍ਹ ਹੋਏ ਸਨ। ਇਹ ਕੁੱਲ ਨਮੂਨੇ ਦਾ 15.38% ਸੀ। ਇਸ ਕਾਰਨ ਇਕ ਯੂਨਿਟ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ ਸੀ।ਜੇਕਰ ਸਾਲ 2022-23 ਦੀ ਗੱਲ ਕਰੀਏ ਤਾਂ 8179 ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ ਵਿੱਚੋਂ 1724 ਨਮੂਨੇ 21.08 ਫੀਸਦੀ ਫੇਲ ਹੋਏ ਸਨ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਸਬੰਧਿਤ ਰਿਪੋਰਟ ਪੇਸ਼ ਕੀਤੀ ਹੈ।

ਜੇਕਰ ਪਿਛਲੇ ਚਾਰ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਮਿਲਾਵਟਖੋਰੀ ਪਹਿਲਾਂ ਹੀ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਵਿਭਾਗ ਦੀ ਸੈਂਪਲਿੰਗ ਵੀ ਘੱਟ ਰਹੀ ਹੈ। ਇਸ ਤੋਂ ਸਪੱਸ਼ਟ ਹੈ ਕਿ ਜੇਕਰ ਪਿਛਲੇ ਕੁਝ ਸਾਲਾਂ ਦੌਰਾਨ ਹੋਰ ਸੈਂਪਲ ਲਏ ਜਾਂਦੇ ਤਾਂ ਮਿਲਾਵਟਖੋਰੀ ਦੇ ਹੋਰ ਵੀ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆ ਸਕਦੇ ਸਨ। ਮਿਲਾਵਟੀ ਭੋਜਨਾਂ ਵਿੱਚ ਮੌਜੂਦ ਰਸਾਇਣ, ਜਿਵੇਂ ਕਿ ਸੀਸਾ ਅਤੇ ਆਰਸੈਨਿਕ, ਕੈਂਸਰ ਦਾ ਕਾਰਨ ਬਣ ਸਕਦੇ ਹਨ। ਇਸੇ ਤਰ੍ਹਾਂ ਇਹ ਰਸਾਇਣ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਨ੍ਹਾਂ ਦੇ ਸੇਵਨ ਨਾਲ ਦਿਲ ਅਤੇ ਹੋਰ ਅੰਗਾਂ ਵਿੱਚ ਵਿਕਾਰ ਅਤੇ ਅਸਫਲਤਾ ਵੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment