ਕਿਸਾਨ ਬੀਬੀਆਂ ਲਈ ਮਧੂ-ਮੱਖੀ ਪਾਲਣ ਸੰਬੰਧੀ ਐਡਵਾਂਸ ਸਿਖਲਾਈ ਕੋਰਸ ਲਗਾਇਆ

TeamGlobalPunjab
2 Min Read

ਚੰਡੀਗੜ੍ਹ, (ਅਵਤਾਰ ਸਿੰਘ): ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ‘ਮਧੂ-ਮੱਖੀ ਪਾਲਣ ਸੰਬੰਧੀ ਐਡਵਾਂਸ ਸਿਖਲਾਈ ਕੋਰਸ’ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 40 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਐਸੋਸੀਏਟ ਡਾਇਰੈਕਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਮਧੂ-ਮੱਖੀ ਪਾਲਣ ਕਿੱਤੇ ਦੇ ਪਸਾਰ ਅਤੇ ਵਿਕਾਸ ਸੰਬੰਧੀ ਭਰਪੂਰ ਜਾਣਕਾਰੀ ਹਾਸਿਲ ਕਰਨ ਦਾ ਮੌਕਾ ਮਿਲਿਆ।

ਇਸ ਮੌਕੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਮਧੂ-ਮੱਖੀ ਕਲੋਨੀਆਂ ਦਾ ਵਿਗਿਆਨਕ ਤਰੀਕੇ ਨਾਲ ਪ੍ਰਬੰਧ ਕਰਨਾ ਬਾਰੇ ਅਤੇ ਮਧੂ-ਮੱਖੀਆਂ ਦੀ ਬਿਮਾਰੀਆਂ ਤੋਂ ਰੋਕਥਾਮ ਬਾਰੇ  ਵਿਸ਼ਿਆਂ ਉਪਰ ਆਪਣੇ ਵਿਚਾਰ ਸਾਂਝੇ ਕੀਤੇ। ਇਸ ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ. ਜਸਪਾਲ ਸਿੰਘ ਨੇ ਸਿਖਿਆਰਥੀਆਂ ਨਾਲ ਮਧੂ-ਮੱਖੀ ਦੇ ਪ੍ਰਜਨਣ ਵਾਧੇ ਲਈ ਮਧੂ-ਮੱਖੀਆਂ ਦੀ ਸਹੀ ਚੋਣ ਕਰਨ ਬਾਰੇ,  ਰੋਇਲ ਜੈਲੀ ਤਿਆਰ ਕਰਨ, ਸਟੋਰ ਕਰਨ ਅਤੇ ਮੰਡੀਕਰਨ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਭਾਰਤੀ ਮਹਿੰਦਰੂ ਨੇ ਸ਼ਹਿਦ ਉਤਪਾਦਨ ਵਿੱਚ ਰਾਣੀ ਮੱਖੀ ਦੀ ਅਹਿਮ ਭੂਮਿਕਾ ਬਾਰੇ, ਡਾ. ਅਮਿਤ ਚੌਧਰੀ ਨੇ ਸ਼ਹਿਦ ਦਾ ਸਟਾਕ ਵਧਾਉਣ ਲਈ ਮਧੂ-ਮੱਖੀਆਂ ਦੀ ਸਹੀ ਚੋਣ ਕਰਨ ਬਾਰੇ, ਡਾ. ਯੁਵਰਾਜ ਸਿੰਘ ਪਾਂਧਾ ਨੇ ਮਧੂ-ਮੱਖੀਆਂ ਦੇ ਛੱਤੇ ਦੀ ਸਾਂਭ ਸੰਭਾਲ ਬਾਰੇ ਅਤੇ ਡਾ. ਰਮਨਦੀਪ ਸਿੰਘ ਨੇ ਸ਼ਹਿਦ ਅਤੇ ਸ਼ਹਿਦ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਦੇ ਮੰਡੀਕਰਨ ਕਰਨ ਬਾਰੇ ਵਿਸ਼ਿਆਂ ਉਪਰ ਆਪਣੇ ਵਿਚਾਰ ਸਾਂਝੇ ਕੀਤੇ।

ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

Share this Article
Leave a comment