ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਲਈ ਐਡਵਾਈਜ਼ਰੀ, ਕ.ਤਲ ਦੀਆਂ ਘਟਨਾਵਾਂ ਦੇ ਚਲਦੇ ਚੌਕਸ ਰਹਿਣ ਦੀ ਸਲਾਹ

Global Team
2 Min Read

ਨਵੀਂ ਦਿੱਲੀ:: ਕੈਨੇਡਾ ਵਿਚ ਕ.ਤਲ ਦੀਆਂ ਘਟਨਾਵਾਂ ਦੇ ਚਲਦੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਕ ਐਡਵਾਈਜ਼ਰੀ ਵਿਚ ਕੈਨੇਡਾ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਕੈਨੇਡਾ ਵਿਚ ਪਿਛਲੇ ਹਫਤੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱ.ਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਰੱਖਿਆ ਹੈ।  ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਇਹ ਜਾਣਕਾਰੀ ਦਿੱਤੀ।

ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਨਫ਼ਰਤੀ ਅਪਰਾਧ ਤੇ ਅਪਰਾਧਿਕ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਕਰਕੇ ਨਿੱਘਰਦੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਤੇ ਵਿਦਿਆਰਥੀ ਚੌਕਸ ਰਹਿਣ। ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਇਸ ਵੇਲੇ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।  ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਲਈ ਕੈਨੇਡਾ ਵਿਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਸਭ ਤੋਂ ਉਪੱਰ ਹੈ। ਜੈਸਵਾਲ ਨੇ ਕਿਹਾ ਕਿ ਪਿਛਲੇ ਹਫ਼ਤੇ ਤਿੰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ। ਤਿੰਨ ਭਾਰਤੀ ਵਿਦਿਆਰਥੀ ਕ.ਤਲ ਕਰ ਦਿੱਤੇ ਗਏ। ਅਸੀਂ ਇਸ ਭਿਆਨਕ ਦੁਖਾਂਤ ਤੋਂ ਗ਼ਮਗੀਨ ਹਾਂ ਜਦੋਂ ਕੈਨੇਡਾ ਵਿਚ ਸਾਡੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਤਰਜਮਾਨ ਨੇ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਨਾਲ ਸੰਵੇਦਨਾਵਾਂ ਜ਼ਾਹਿਰ ਕਰਦੇ ਹਾਂ। ਟੋਰਾਂਟੋ ਤੇ ਵੈਨਕੂਵਰ ਵਿਚਲੇ ਸਾਡੇ ਹਾਈ ਕਮਿਸ਼ਨ ਤੇ ਕੌਂਸਲੇਟ ਇਸ ਮਾਮਲੇ ਵਿਚ ਹਰ ਸੰਭਵ ਮਦਦ ਕਰ ਰਹੇ ਹਨ। ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿਚ ਭਾਰਤੀ ਮਿਸ਼ਨ ਇਨ੍ਹਾਂ ਮਾਮਲਿਆਂ ਦੀ ਮੁਕੰਮਲ ਜਾਂਚ ਲਈ ਸਥਾਨਕ ਅਥਾਰਿਟੀਜ਼ ਦੇ ਸੰਪਰਕ ਵਿਚ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment