ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ

TeamGlobalPunjab
2 Min Read

ਮਾਨਸਾ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਮੂਸੇਵਾਲਾ ਖ਼ਿਲਾਫ਼ ਸੰਜੂ ਗੀਤ ਨੂੰ ਲੈ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਾਇਰ ਕੀਤਾ ਗਿਆ ਹੈ। ਪਟੀਸ਼ਨਕਰਤਾ ਐਡਵੋਕੇਟ ਸੁਨੀਲ ਕੁਮਾਰ ਨੇ ਕਿਹਾ ਹੈ ਕਿ ਮੂਸੇਵਾਲਾ ਨੇ ਸੰਜੂ ਗੀਤ ‘ਚ ਵਕੀਲਾਂ ਦੇ ਬਾਰੇ ਵਿਚ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਕੇ ਵਕੀਲਾਂ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ ਹੈ।

ਐਡਵੋਕੇਟ ਨੇ ਕਿਹਾ ਉਹ ਗਾਣੇ ਦੇ ਜ਼ਰੀਏ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਲਈ ਵਰਗਲਾ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ’ਤੇ ਗੰਨ ਕਲਚਰ ਨੂੰ ਵਧਾਵਾ ਦੇਣ ਦੇ ਦੋਸ਼ ਵੀ ਲਗਾਏ ਗਏ ਹਨ। ਮੂਸੇਵਾਲਾ ਤੋਂ ਇਲਾਵਾ ਮਾਮਲੇ ਵਿਚ ਸੰਜੂ ਗੀਤ ਮਿਊਜ਼ਿਕ ਡਾਇਰੈਕਟਰ ਗਗਨਦੀਪ ਸਿੰਘ, ਵੀਡੀਓ ਡਾਇਰੈਕਟਰ ਨਵਕਰਣ ਬਰਾੜ ਅਤੇ ਹੋਰਾਂ ਨੂੰ ਪਾਰਟੀ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ ਐਡਵੋਕੇਟ ਨੇ ਮੂਸੇਵਾਲਾ ਨੂੰ ਇਸ ਗਾਣੇ ਨੂੰ ਲੈ ਕੇ 15 ਜੁਲਾਈ, 2021 ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ’ਤੇ ਉਸ ਨੇ ਕੋਈ ਜਵਾਬ ਨਹੀਂ ਦਿੱਤਾ ਸੀ। ਮੂਸੇਵਾਲਾ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਤੋਂ ਇਲਾਵਾ ਸੰਜੂ ਗੀਤ ਰਾਹੀਂ ਕਮਾਈ ਰਕਮ ਵਕੀਲਾਂ ਨੂੰ ਮੁਆਵਜ਼ੇ ਦੇ ਰੂਪ ਵਿਚ ਬਾਰ ਕਾਊਂਸਿਲ ਆਫ਼ ਪੰਜਾਬ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ‘ਚ ਪਵਾਏ ਜਾਣ ਦੀ ਮੰਗ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment