ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਅੱਜ ਅਸਤੀਫ਼ਾ ਦੇ ਸਕਦੇ ਹਨ।ਮਾਨ ਸਰਕਾਰ ਨੂੰ ਸਰਕਾਰ ਨੂੰ ਆਏ ਅਜੇ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ AG ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ। ਕਿਹਾ ਜਾ ਰਿਹਾ ਹੈ ਕਿ ਸਰਕਾਰ ਵਿਨੋਦ ਘਈ ਦੀ ਕਾਰਜ ਪ੍ਰਣਾਲੀ ਤੋਂ ਖੁਸ਼ ਨਹੀਂ ਹੈ। ਖਾਸ ਕਰਕੇ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਰ ਨੂੰ ਹਾਈਕੋਰਟ ਤੋਂ ਕਈ ਵਾਰ ਫਟਕਾਰ ਖਾਣੀ ਪਈ ਸੀ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਈ ਫੈਸਲੇ ਆਪਣੇ ਵਾਪਿਸ ਲੈਣੇ ਪਏ ਸਨ। ਜਿਸ ਕਾਰਨ ਹੁਣ AG ਵਿਨੋਦ ਘਈ ਦੀ ਛੁੱਟੀ ਹੋ ਸਕਦੀ ਹੈ।
ਹਾਲਾਂਕਿ ਪੰਚਾਇਤਾਂ ਭੰਗ ਕਰਨ ਦੇ ਮੁੱਦੇ ’ਤੇ CM ਮਾਨ ਨੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਡੀਕੇ ਤਿਵਾੜੀ ਤੇ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ।
ਜਿਸ ਤੋਂ ਬਾਅਦ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਐਕਸ’ ‘ਤੇ ਲਿਖਿਆ ਕਿ ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਡੇਢ ਸਾਲ ’ਚ ਤੀਜਾ ਏਜੀ ਲੱਗੇਗਾ, ਏਜੀ ਭਾਵੇਂ ਜਿੰਨਾ ਮਰਜ਼ੀ ਕਾਬਲ ਹੋਵੇ ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ ਕੇਸ ਤਾਂ , ਪੰਜਾਬ ਤਾਂ ਪਹਿਲਾਂ ਹੀ ICU ਵਿਚ ਹੈ., AG ਵਿਚਾਰਾ ਕੀ ਕਰੂ, ਕੇਸ ਹੀ ਹਾਰੇਗਾ ?
BREAKING NEWS : ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ ……ਡੇਢ ਸਾਲ ’ਚ ਲੱਗੇਗਾ ਤੀਜਾ ਏ ਜੀ…..ਏ ਜੀ ਭਾਵੇਂ ਜਿੰਨਾ ਮਰਜ਼ੀ ਕਾਬਲ ਹੋਵੇ ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ @BhagwantMann ਹੀ ਨਲਾਇਕ ਹੈ ਤਾਂ ਕੇਸ ਤਾਂ ……..ਪੰਜਾਬ ਤਾਂ ਪਹਿਲਾਂ ਹੀ ICU ’ਚ ਹੈ….AG ਵਿਚਾਰਾ ਕੀ ਕਰੂ…..ਕੇਸ ਹੀ ਹਾਰੇਗਾ ? @AAPDelhi…
— Bikram Singh Majithia (@bsmajithia) October 4, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.