ਨਵਾਂਸ਼ਹਿਰ ‘ਚ ਮਿਲੀ ਅਫਗਾਨੀ ਨੌਜਵਾਨ ਦੀ ਲਾਸ਼, ਮੋਹਾਲੀ ਤੋਂ ਸਤਲੁਜ ਦਰਿਆ ‘ਚ ਦੋਸਤਾਂ ਨਾਲ ਗਿਆ ਸੀ ਨਹਾਉਣ

Prabhjot Kaur
2 Min Read

ਨਵਾਂਸ਼ਹਿਰ: ਨਵਾਂਸ਼ਹਿਰ ਦੀ ਕਾਠਗੜ੍ਹ ਪੁਲੀਸ ਨੇ ਛੇਵੇਂ ਦਿਨ ਸਤਲੁਜ ਦਰਿਆ ਵਿੱਚ ਡੁੱਬਣ ਵਾਲੇ ਅਫ਼ਗਾਨ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਈਅਦ ਮੁਸਤਫਾ ਵਜੋਂ ਹੋਈ ਹੈ। ਇਹ ਨੌਜਵਾਨ ਆਪਣੇ ਚਾਰ ਦੋਸਤਾਂ ਨਾਲ ਸਤਲੁਜ ਦਰਿਆ ‘ਚ ਨਹਾਉਣ ਆਇਆ ਸੀ, ਜਿੱਥੇ ਉਹ ਪਾਣੀ ਦੇ ਵਹਾਅ ‘ਚ ਰੁੜ੍ਹ ਗਿਆ। ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਭਾਰਤ ਆਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਥਾਣਾ ਕਾਠਗੜ੍ਹ ਦੇ ਇੰਚਾਰਜ ਪਵਿੱਤਰ ਸਿੰਘ, ਪੁਲਿਸ ਚੌਕੀ ਆਂਸਰ ਦੇ ਇੰਚਾਰਜ ਏ.ਐੱਸ.ਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਲਾਪਤਾ ਨੌਜਵਾਨ ਦੀ ਪਛਾਣ ਸਈਦ ਮੁਸਤਫਾ ਪੁੱਤਰ ਹੁਸੈਨ ਮੁਸਤਫਾ ਵਾਸੀ ਅਫਗਾਨਿਸਤਾਨ, ਹਾਲ ਵਾਸੀ ਕਲੋਨੀ ਮੋਹਾਲੀ ਏਕਮਜੋਤ ਵਜੋਂ ਹੋਈ ਹੈ।

ਉਹਨਾਂ ਨੇ ਦੱਸਿਆ ਕਿ ਨੌਜਵਾਨ ਰੋਜ਼ਗਾਰ ਦੀ ਭਾਲ ‘ਚ ਅਫਗਾਨਿਸਤਾਨ ਤੋਂ ਮੋਹਾਲੀ ਆਏ ਸਨ ਅਤੇ ਮੋਹਾਲੀ ਦੀ ਏਕਮਜੋਤ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਜਦਕਿ ਬਾਕੀ ਅਜੇ ਵੀ ਰੁਜ਼ਗਾਰ ਦੀ ਭਾਲ ਵਿੱਚ ਹਨ।

3 ਮਾਰਚ ਐਤਵਾਰ ਨੂੰ ਚਾਰੋਂ ਟੈਕਸੀ ਲੈ ਕੇ ਸਤਲੁਜ ਦਰਿਆ ਨੇੜੇ ਸੈਰ ਕਰਨ ਆਏ। ਇਸ ਮੌਕੇ ਸਈਅਦ ਮੁਸਤਫਾ ਪੁੱਤਰ ਹੁਸੈਨ ਮੁਸਤਫਾ, ਅਹਿਮਦ ਸ਼ਮੀਦ ਪੁੱਤਰ ਅਬਦੁਲ ਸ਼ਮੀਦ, ਗੁਲਾਮ ਹੈਦਰ ਪੁੱਤਰ ਗੁਲਾਮ ਹਜ਼ਰਤ, ਰੋਮੀ ਸਤਾਰ ਪੁੱਤਰ ਅਬਦੁਲ ਸਤਾਰ ਨਹਾਉਣ ਗਏ। ਤਿੰਨੇ ਸਤਲੁਜ ਦਰਿਆ ਦੇ ਪਾਣੀ ਵਿੱਚੋਂ ਵਾਪਸ ਆ ਗਏ ਜਦਕਿ ਸਈਅਦ ਮੁਸਤਫਾ ਪਾਣੀ ਵਿੱਚੋਂ ਬਾਹਰ ਨਹੀਂ ਆ ਸਕਿਆ।

- Advertisement -

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment