ਡੱਲੇਵਾਲ ਦੀ ਡੀਐਮਸੀ ‘ਚੋਂ ਪਹਿਲੀ ਵੀਡੀਓ ਆਈ ਸਾਹਮਣੇ, ਅੱਜ ਸਰਕਾਰ ਕਰ ਸਕਦੀ ਹੈ ਮੀਟਿੰਗ

Global Team
3 Min Read

ਚੰਡੀਗੜ੍ਹ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਹੋਰ ਤੇਜ਼ ਕਰਨ ਲਈ ਮਰ.ਨ ਵਰਤ ਸ਼ੁਰੂ ਕੀਤਾ ਗਿਆ ਹੈ। ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਹਿਰਾਸਤ ‘ਚ ਲੈ ਲਿਆ ਸੀ। ਜਿੰਨ੍ਹਾਂ ਦੀ ਹੁਣ  ਪਹਿਲੀ ਤਸਵੀਰ 44 ਘੰਟਿਆਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸਾਹਮਣੇ ਆਈ ਹੈ।  ਉਹ ਡੀਐਮਸੀ ਦੇ ਅੰਦਰ ਪੁਲਿਸ ਮੁਲਾਜ਼ਮ ਨਾਲ ਜਾਂਦੇ ਨਜ਼ਰ ਆ ਰਹੇ ਹਨ। ਡੱਲੇਵਾਲ ਦੀ ਹਾਲਤ ਨੂੰ ਲੈ ਕੇ ਕਿਸਾਨ ਲਗਾਤਾਰ ਚਿੰਤਾ ਪ੍ਰਗਟ ਕਰ ਰਹੇ ਸਨ। ਹਾਲਾਂਕਿ ਡੱਲੇਵਾਲ ਨੂੰ ਮਿਲਣ ਨੂੰ ਲੈ ਕੇ ਪੁਲਿਸ ਵੱਲੋਂ ਅਜੇ ਵੀ ਸਖ਼ਤੀ ਬਰਕਰਾਰ ਹੈ।ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ।

ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੱਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਖਨੌਰੀ ਬਾਰਡਰ ਪਹੁੰਚੇ। ਪੁਲਿਸ ਚਾਹੁੰਦੀ ਸੀ ਕਿ ਕਿਸਾਨ ਮਰ.ਨ ਵਰਤ ਉਤੇ ਨਾ ਬੈਠਣ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਡੱਲੇਵਾਲ ਦਾ ਮੁੱਦਾ ਉਠਾਇਆ ਗਿਆ। ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਡੱਲੇਵਾਲ ਮੋਰਚੇ ‘ਤੇ ਨਹੀਂ ਆਉਂਦੇ ਉਦੋਂ ਤੱਕ ਕੋਈ ਹੋਰ ਗੱਲਬਾਤ ਨਹੀਂ ਹੋਵੇਗੀ।

ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮਰਨ ਵਰਤ ਦੌਰਾਨ ਕਿਸੇ ਆਗੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਦੂਜਾ ਸਾਥੀ ਅੱਗੇ ਮਰਨ ਵਰਤ ‘ਤੇ ਬੈਠੇਗਾ। ਮੰਗਾਂ ਪੂਰੀਆਂ ਨਾ ਹੋਣ ਤੱਕ ਇਹ ਮਰ.ਨ ਵਰਤ ਜਾਰੀ ਰਹੇਗਾ।

ਪੰਜਾਬ ਸਰਕਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਭਾਵੇਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇਗੀ। ਜਦੋਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ। ਉਦੋਂ ਤੱਕ ਉਹ ਕਿਸੇ ਮੁੱਦੇ ‘ਤੇ ਗੱਲ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment