ਚੰਡੀਗੜ੍ਹ: ਪੰਜਾਬ ਨਗਰ ਨਿਗਮਚੋਣਾਂ ਦੇ ਨਤੀਜਿਆਂ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਹ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ।
ਅਧਿਕਾਰਿਤ ਸ਼ਡਿਊਲ ਅਨੁਸਾਰ, ਕੈਬਨਿਟ ਮੀਟਿੰਗ 30 ਮਈ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ, ਸੈਕਟਰ 2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਾਰੇ ਮੰਤਰੀਆਂ ਨੂੰ ਮੀਟਿੰਗ ਲਈ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਰਕਾਰੀ ਸੂਤਰਾਂ ਅਨੁਸਾਰ, ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ, ਪ੍ਰਸ਼ਾਸਕੀ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਸਬੰਧਿਤ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ, ਪਰ ਚੋਣ ਨਤੀਜਿਆਂ ਦੇ ਮੱਦੇਨਜ਼ਰ ਹੋਣ ਵਾਲੇ ਇਸ ਇਕੱਠ ਨੂੰ ਰਾਜਨੀਤਿਕ ਤੌਰ ‘ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

